Close Menu
Rozana Desh PardeshRozana Desh Pardesh
    What's Hot

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Facebook X (Twitter) Instagram YouTube
    Breaking News
    • ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
    • ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
    • ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
    • ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
    • ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
    • ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
    • ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
    • ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੀਐਮ ਮੋਦੀ ਨੇ ਚੰਡੀਗੜ੍ਹ ਨੂੰ ਦਿੱਤੀ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
    Punjab

    ਪੀਐਮ ਮੋਦੀ ਨੇ ਚੰਡੀਗੜ੍ਹ ਨੂੰ ਦਿੱਤੀ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

    July 17, 20263 Mins Read
    Share Facebook Twitter Telegram Email WhatsApp

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਚੰਡੀਗੜ੍ਹ ਨੂੰ ਵੱਡੀ ਸੌਗਾਤ ਦਿੱਤੀ ਹੈ। ਪੀਐਮ ਮੋਦੀ ਨੇ ਸਿਹਤ ਸੰਭਾਲ (ਹੈਲਥਕੇਅਰ), ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਸੰਬੰਧਿਤ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਸਮਾਗਮ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
    ਚੰਡੀਗੜ੍ਹ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਸਗੋਂ ਇਹ ਪੂਰੇ ਭਾਰਤ ਲਈ ਵਿਕਾਸ ਦਾ ਇੱਕ ਵੱਡਾ ਮਾਡਲ ਰਿਹਾ ਹੈ।’ ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਦਾ ਚੌਤਰਫਾ ਵਿਕਾਸ ਹਮੇਸ਼ਾ ਤੋਂ ਹੀ ਐਨਡੀਏ ਸਰਕਾਰ ਦੀ ਮੁੱਖ ਤਰਜੀਹ ਰਿਹਾ ਹੈ। ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
    ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਾਨੂੰਨੀ ਢਾਂਚੇ ਵਿੱਚ ਕੀਤੇ ਗਏ ਇਤਿਹਾਸਕ ਬਦਲਾਅ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ, ‘ਅਸੀਂ ਪੁਰਾਣੇ ਦੰਡ ਵਿਧਾਨ ਨੂੰ ਬਦਲ ਕੇ ‘ਭਾਰਤੀ ਨਿਆਂ ਸੰਹਿਤਾ’ ਨੂੰ ਲਾਗੂ ਕੀਤਾ ਹੈ, ਜੋ ਨਾਗਰਿਕਾਂ ਨੂੰ ਜਲਦੀ ਅਤੇ ਸੁਖਾਲਾ ਨਿਆਂ ਦੇਣ ਵਿੱਚ ਸਹਾਈ ਹੋਵੇਗੀ।’
    ਇਸ ਤੋਂ ਇਲਾਵਾ, ਚੰਡੀਗੜ੍ਹ ਨੂੰ ਇੱਕ ਹਾਈ-ਟੈਕ ਸਿਟੀ ਵਜੋਂ ਵਿਕਸਤ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਗੱਲ ਕਰਦਿਆਂ ਪੀਐਮ ਮੋਦੀ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਕਈ ਅਹਿਮ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਕੀਤਾ ਗਿਆ ਹੈ। ਇਹਨਾਂ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ, ਸਮਾਰਟ ਟ੍ਰੈਫਿਕ ਮੈਨੇਜਮੈਂਟ ਸਿਸਟਮ, ਸਮਾਰਟ ਪਾਰਕਿੰਗ ਅਤੇ ਡਿਜੀਟਲ ਗਵਰਨੈਂਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਦੇ ਇਸ ਵਿਸ਼ੇਸ਼ ਮਿਸ਼ਨ ’ਤੇ ਹੁਣ ਤੱਕ 2,500 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ।
    ਸਿਹਤ ਖੇਤਰ ਵਿੱਚ ਵੱਡੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਚੰਡੀਗੜ੍ਹ ਪੀਜੀਆਈ ਵਿਖੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ’ਐਡਵਾਂਸਡ ਨਿਊਰੋਸਾਇੰਸ ਸੈਂਟਰ’, ’ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ’ ਅਤੇ ’ਕ੍ਰਿਟੀਕਲ ਕੇਅਰ ਹਸਪਤਾਲ ਬਲਾਕ’ ਵਰਗੇ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਲੱਖਾਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਇਲਾਜ ਦੀਆਂ ਸਹੂਲਤਾਂ ਮਿਲਣਗੀਆਂ। ਇਸ ਨਾਲ ਨਾ ਸਿਰਫ਼ ਚੰਡੀਗੜ੍ਹ, ਸਗੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
    ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਸਵੱਛਤਾ ਮੁਹਿੰਮ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਹਾ, ‘ਜਦੋਂ ਅਸੀਂ ਚੰਗੀ ਸਿਹਤ ਦੀ ਗੱਲ ਕਰਦੇ ਹਾਂ, ਤਾਂ ਸਾਨੂੰ ਸਾਰਿਆਂ ਨੂੰ ਸਵੱਛਤਾ (ਸਫਾਈ) ਦੀ ਮਹੱਤਵਪੂਰਨ ਭੂਮਿਕਾ ਨੂੰ ਪਛਾਣਨਾ ਹੋਵੇਗਾ।’ ਉਨ੍ਹਾਂ ਯਾਦ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਭਰ ਵਿੱਚ ’ਸਵੱਛ ਭਾਰਤ ਮਿਸ਼ਨ’ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਦੇਸ਼ ਭਰ ਵਿੱਚ ਕਰੋੜਾਂ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ। ਜਨਤਕ ਥਾਵਾਂ ’ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਵੱਛਤਾ ਨੂੰ ਸਾਡੀ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਕਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ।
    ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦੇ ਸੇਵਾਮੁਕਤ ਆਈ.ਪੀ.ਐਸ. ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਦੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਨੂੰ ਸ਼ਹਿਰ ਵਿੱਚ ਸਵੱਛਤਾ ਦੀ ਅਲਖ ਜਗਾਉਣ ਲਈ ਜਾਣਿਆ ਜਾਂਦਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸਨਮਾਨ ਨਾਲ ਨਿਵਾਜਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛਤਾ ਕੋਈ ਇੱਕ ਦਿਨ ਦਾ ਕੰਮ ਨਹੀਂ, ਸਗੋਂ ਇਹ ਜੀਵਨ ਜਿਊਣ ਦਾ ਇੱਕ ਤਰੀਕਾ ਹੈ। ਅੰਤ ਵਿੱਚ, ਪੀਐਮ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਅੱਜ ਸ਼ੁਰੂ ਕੀਤੇ ਗਏ ਇਹ ਸਾਰੇ ਪ੍ਰੋਜੈਕਟ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਸਰਵਪੱਖੀ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026

    ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ

    July 17, 2026

    ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.