ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਸ਼ਰਧਾ ਸਹਿਤ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਸਿਆਸੀ ਤੀਰ ਛੱਡੇ ਅਤੇ ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ’ਅਣ-ਐਲਾਨਿਆ ਲਾਕਡਾਊਨ’ ਕਰਾਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕੇਂਦਰ ਦੀ ਨੀਅਤ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ, ‘ਜਦੋਂ ਤੱਕ ਦੇਸ਼ ਵਿੱਚ ਚੋਣਾਂ ਦਾ ਮਾਹੌਲ ਚੱਲ ਰਿਹਾ ਸੀ, ਉਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਪੂਰੀ ਤਰ੍ਹਾਂ ਸਥਿਰ ਰੱਖਿਆ ਅਤੇ ਇੱਕ ਪੈਸਾ ਵੀ ਰੇਟ ਨਹੀਂ ਵਧਣ ਦਿੱਤਾ। ਪਰ ਜਿਵੇਂ ਹੀ ਚੋਣਾਂ ਖ਼ਤਮ ਹੋਈਆਂ, ਸਰਕਾਰ ਨੇ ਆਮ ਜਨਤਾ ਦੀ ਜੇਬ ’ਤੇ ਡਾਕਾ ਮਾਰਦਿਆਂ ਸਿੱਧਾ ਤਿੰਨ ਰੁਪਏ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਕਰ ਦਿੱਤਾ।’
ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਕਰੜੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੇਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਨ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਆਰਥਿਕ ਬੋਝ ਦਾ ਭਾਂਡਾ ਮੋਦੀ ਸਰਕਾਰ ਵੱਲੋਂ ’ਖਾੜੀ ਜੰਗ’ ਅਤੇ ਅੰਤਰਰਾਸ਼ਟਰੀ ਹਾਲਾਤਾਂ ਸਿਰ ਭੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਇਹ ਕੋਈ ਅੰਤਰਰਾਸ਼ਟਰੀ ਹਾਲਾਤਾਂ ਦਾ ਮਸਲਾ ਨਹੀਂ, ਬਲਕਿ ਇਹ ਮੋਦੀ ਸਰਕਾਰ ਦਾ ਸਿੱਧਾ-ਸਿੱਧਾ ਫੇਲੀਅਰ (ਨਾਕਾਮੀ) ਹੈ। ਕੇਂਦਰ ਦੀਆਂ ਗਲਤ ਨੀਤੀਆਂ ਦਾ ਖ਼ਾਮਿਆਜ਼ਾ ਅੱਜ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਹਰ ਚੀਜ਼ ਮਹਿੰਗੀ ਹੋ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਤਿੱਖੇ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਕੇਂਦਰ ਦੀਆਂ ਇਨ੍ਹਾਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੱਡਾ ਮੋਰਚਾ ਖੋਲ੍ਹਣ ਦੇ ਸਪੱਸ਼ਟ ਸੰਕੇਤ ਦਿੱਤੇ ਹਨ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


