ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਨੂੰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਅਤੇ ਵੱਡੀਆਂ ਸੌਗਾਤਾਂ ਦੇਣ ’ਤੇ ਸਾਬਕਾ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਬਾਅਦ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ-ਪੱਥਰ ਰੱਖੇ।
ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਦੱਸਿਆ ਕਿ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਤਹਿਤ 125 ਕਰੋੜ ਦੀ ਲਾਗਤ ਨਾਲ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਪੰਜਾਬ ਲਈ ਇੱਕ ਵੱਡੀ ਉਪਲਬਧੀ ਹੈ। ਇਸ ਦੇ ਨਾਲ ਹੀ ਸੂਬੇ ਦੇ 3 ਹੋਰ ਪ੍ਰਮੁੱਖ ਸਟੇਸ਼ਨਾਂ ਮੋਹਾਲੀ, ਮੁਕਤਸਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਨਵੀਨੀਕਰਨ ਦੀ ਸੌਗਾਤ ਵੀ ਮਿਲੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨੰਗਲ ਡੈਮ-ਤਲਵਾੜਾ-ਮੁਕੇਰੀਆਂ ਨਵੀਂ ਰੇਲ ਲਾਈਨ ਪ੍ਰੋਜੈਕਟ ਦੇ ਹਿੱਸੇ ਵਜੋਂ ਲਗਭਗ 830 ਕਰੋੜ ਦੀ ਲਾਗਤ ਨਾਲ ਤਿਆਰ ਹੋਈ ਦੌਲਤਪੁਰ ਚੌਕ-ਕਰਟੋਲੀ ਨਵੀਂ ਰੇਲ ਲਾਈਨ ਦਾ ਉਦਘਾਟਨ ਕੀਤਾ ਗਿਆ ਹੈ, ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ (ਛੇਹਰਟਾ)-ਵਾਰਾਨਸੀ ਰੇਲ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ।
ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਵੱਲੋਂ 25.2 ਕਿਲੋਮੀਟਰ ਲੰਬੇ ਛੇ-ਮਾਰਗੀ ਗ੍ਰੀਨਫੀਲਡ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ-ਪੱਥਰ ਵੀ ਰੱਖਿਆ ਗਿਆ। ਇਹ ਪ੍ਰੋਜੈਕਟ ਲੁਧਿਆਣਾ ਅਤੇ ਬਠਿੰਡਾ ਵਿਚਕਾਰ ਯਾਤਰਾ ਦੀ ਦੂਰੀ ਅਤੇ ਸਮੇਂ ਨੂੰ ਕਾਫ਼ੀ ਘਟਾਏਗਾ, ਜਿਸ ਨਾਲ ਵਪਾਰ ਅਤੇ ਆਵਾਜਾਈ ਨੂੰ ਵੱਡਾ ਹੁਲਾਰਾ ਮਿਲੇਗਾ।
ਪ੍ਰਧਾਨ ਮੰਤਰੀ ਮੋਦੀ ਦਾ ਆਭਾਰ ਪ੍ਰਗਟ ਕਰਦਿਆਂ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ, ‘ਪੰਜਾਬ ਦੀ ਉੱਨਤੀ, ਖੁਸ਼ਹਾਲੀ ਅਤੇ ਹਰ ਵਰਗ ਦੇ ਕਲਿਆਣ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਇਹ ਪ੍ਰੋਜੈਕਟ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਣਗੇ। ਆਓ, ਅਸੀਂ ਸਭ ਮਿਲ ਕੇ ’ਵਿਕਸਤ ਪੰਜਾਬ, ਵਿਕਸਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰੀਏ।’
ਅਖੀਰ ਵਿੱਚ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਜੇਕਰ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਵੀ ’ਡਬਲ ਇੰਜਣ ਦੀ ਸਰਕਾਰ’ ਬਣਾਉਂਦੀ ਹੈ, ਤਾਂ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਕਈ ਗੁਣਾ ਹੋਰ ਵਧ ਜਾਵੇਗੀ ਅਤੇ ਸੂਬਾ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


