ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸੇ?ੇਸ਼ ਧਿਆਨ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


