ਸੂਬੇ ਅੰਦਰ ਝੋਨੇ ਦੀ ਲਵਾਈ ਜ਼ੋਰਾਂ ’ਤੇ ਚੱਲ ਰਹੀ ਪਰ ਖੇਤਾਂ ਨੂੰ ਮਿਲਣ ਵਾਲੀ ਬਿਜਲੀ ਦੀ ਸਪਲਾਈ 6 ਤੋਂ 8 ਘੰਟੇ ਮਿਲਣ ਦੀ ਬਜਾਏ ਘਟ ਕੇ ਲਗਪਗ 4 ਘੰਟੇ ਰਹਿ ਗਈ। ਜਿਸ ਕਾਰਨ ਪੰਜਗਰਾੲੀਂ ਕਲਾਂ, ਜਿਉਣ ਵਾਲਾ, ਘਣੀਏਵਾਲਾ ਅਤੇ ਔਲਖ ਆਦਿ ਪਿੰਡਾਂ ਦੇ ਕਿਸਾਨ ਡਾਢੇ ਪ੍ਰੇਸ਼ਾਨ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਲੋਕ ਮਿਲਣੀਆ ਦੌਰਾਨ 9 ਤੋਂ 5 ਵਜੇ ਤੱਕ ਖੇਤਾਂ ਨੂੰ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਹਕੀਕਤ ਇਹ ਕਿ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਜਿੱਥੇ ਕਿਸਾਨਾਂ ਨੂੰ ਝੋਨਾ ਲਾਉਣ ’ਚ ਦਿੱਕਤ ਆ ਰਹੀ ਹੈ, ਉੱਥੇ ਪਹਿਲਾਂ ਲਾਏ ਗਏ ਝੋਨੇ ਨੂੰ ਵੀ ਪੂਰਾ ਪਾਣੀ ਨਹੀਂ ਮਿਲ ਰਿਹਾ। ਇਸ ਮਸਲੇ ਨੂੰ ਲੈ ਪੰਜਗਰਾੲੀਂ ਕਲਾਂ ਦੇ ਕਿਸਾਨ ਸਥਾਨਕ 132 ਕੇ ਵੀ ਸਬ ਸਟੇਸ਼ਨ ਦੇ ਸਾਹਮਣੇ ਵੱਡੀ ਗਿਣਤੀ ’ਚ ਇਕੱਤਰ ਹੋਏ। ਇਸ ਮੌਕੇ ’ਤੇ ਬੋਲਦਿਆਂ ਕਿਸਾਨ ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਝੋਨਾ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ਼ ਚੱਲ ਰਿਹਾ ਪਰ ਬਿਜਲੀ ਦੀ ਸਪਲਾਈ ਸਿਰਫ਼ ਚਾਰ ਘੰਟੇ ਹੀ ਮਿਲਣ ਕਰਕੇ ਉਨ੍ਹਾਂ ਝੋਨਾ ਲਾਉਣ ’ਚ ਤਾਂ ਮੁਸ਼ਕਿਲ ਆਉਂਦੀ ਹੀ ਇਸ ਤੋਂ ਇਲਾਵਾ ਲੱਗੇ ਹੋਏ ਝੋਨੇ ਦੀ ਫ਼ਸਲ ਵਿਚ ਪਾਣੀ ਪੂਰਾ ਨਹੀਂ ਆ ਰਿਹਾ। ਕਿਸਾਨ ਯੂਨੀਅਨ ਦੇ ਆਗੂ ਸੁਖਮੰਦਰ ਸਿੰਘ ਮੰਦੀ ਨੇ ਕਿਹਾ ਕਿ ਸੂਬਾ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀਆਂ ਦੌਰਾਨ ਤੀਰ ਛੱਡ ਕੇ ਫੋਕੀਆਂ ਤਾੜੀਆਂ ਬਟੋਰ ਰਿਹਾ ਪਰ ਹਕੀਕਤ ਇਹ ਕਿ ਖੇਤਾਂ ਅੰਦਰ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਔੜ ਦੀ ਸਥਿਤੀ ਬਣੀ ਹੋਈ ਹੈ। ਇਸ ਮੌਕੇ ’ਤੇ ਹਾਜ਼ਰ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਬਿਜਲੀ ਦੀ ਸਪਲਾਈ ਪੂਰੀ ਨਾ ਮਿਲੀ ਤਾਂ ਉਹ ਬਿਜਲੀ ਘਰ ਦਾ ਘਿਰਾਓ ਕਰਨ ਜਾਂ ਸੜਕ ਜਾਮ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਬਿਜਲੀ ਘਰ ਦੇ ਇੰਚਾਰਜ ਤਰਸੇਮ ਸਿੰਘ ਅਤੇ ਐਸ.ਐਸ.ਸੀ. ਸਤਪਾਲ ਸਿੰਘ ਨਾਲ਼ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਗਰਮੀ ਜ਼ਿਆਦਾ ਹੋਣ ਕਾਰਨ ਬਿਜਲੀ ਦੀ ਮੰਗ ਪੂਰੀ ਕਰਨ ’ਚ ਮੁਸ਼ਕਿਲ ਆ ਰਹੀ ਹੈ ਜਿਸ ਕਰਕੇ ਸਰਕਾਰੀ ਹੁਕਮਾਂ ਅਨੁਸਾਰ ਵੱਖ-ਵੱਖ ਫੀਡਰਾਂ ਦੀ ਬਿਜਲੀ ਸਪਲਾਈ ਦੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਸਬੰਧੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣਗ। ਇਸ ਮੌਕੇ ਕਿਸਾਨ ਆਗੂ ਹਰਦੀਪ ਸਿੰਘ ਮੰਤਰੀ, ਸੁਖਮੰਦਰ ਸਿੰਘ ਬਰਾੜ, ਜਗਦੀਸ਼ ਸਿੰਘ ਦੀਸ਼ਾ ਬਰਾੜ, ਸੁਰਜੀਤ ਸਿੰਘ ਬਰਾੜ, ਜਸਵਿੰਦਰ ਸਿੰਘ ਸ਼ਿੰਦਰ ਬਰਾੜ, ਗੁਰਪਿੰਦਰ ਸਿੰਘ ਪਿੰਦੂ ਸੰਧੂ, ਨੰਬਰਦਾਰ ਸੁਖਮੰਦਰ ਸਿੰਘ ਬਰਾੜ, ਅੰਗਰੇਜ਼ ਸਿੰਘ ਰੋਸਾ, ਹਰਦੀਪ ਸਿੰਘ ਮੰਤਰੀ, ਗੁਰਜੀਤ ਸਿੰਘ ਪੰਮਾ ਬਰਾੜ, ਸੁਖਜਿੰਦਰ ਸਿੰਘ ਸੋਨਾ ਗਿੱਲ, ਖੰਨਾ ਗਿੱਲ, ਇੰਦਰਜੀਤ ਸਿੰਘ ਸੋਨਾ ਬਰਾੜ, ਜੱਸਾ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਬਲਜੀਤ ਸਿੰਘ ਬਰਾੜ, ਜਸਕਰਨ ਸਿੰਘ ਗਿੱਲ, ਕੁਲਦੀਪ ਸਿੰਘ ਬਰਾੜ ਆਦਿ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


