ਧਮਕੀਆਂ ਦੇ ਬਾਵਜੂਦ ਪੰਜਾਬ ਦੀਂ ਆਪਸਟੀਨ ਫਾਈਲ ਲੈ ਕੇ ਮਾਈ ਭਾਗੋ ਦੀਂ ਵਾਰਸ ਬੀਬਾ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਤੇ ਉਨ੍ਹਾਂ ਇਕ ਪੱਤਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੇ ਨਿਜੀ ਸਹਾਇਕ ਜਸਕਰਨ ਸਿੰਘ ਨੂੰ ਸੋਪਿਆ ਜਿਸੁ ਵਿਚ ਕੁਝ ਨਵੇਂ ਨਾਮ ਤੇ ਉਨ੍ਹਾਂ ਲੋਕਾਂ ਦੇ ਅਹੁਦੇ ਦਰਜ ਹਨ ਜੋ ਬਹਿਰੀਨ ਵਾਲੀ ਬੀਬੀ ਸਮੇਤ ਵੱਖ ਵੱਖ ਬੀਬੀਆਂ ਦਾ ਸ਼ੋਸ਼ਨ ਕਰਦੇ ਰਹੇ l ਸ੍ਰੀ ਅਕਾਲ ਤਖਤ ਸਾਹਿਬ ਪਹੁੰਚੀ ਬੀਬਾ ਰੂਪ ਕੌਰ ਨੇ ਕਿਹਾ ਕਿ ਮੈਂ ਸਕੱਤਰੇਤ ਦੇ ਅਧਿਕਾਰੀਆਂ ਨੂੰ ਦੋਸ਼ੀਆਂ ਦੇ ਨਾਮਾਂ ਅਤੇ ਕਥਿਤ ਅਪਰਾਧਾਂ ਦੇ ਵੇਰਵਿਆਂ ਸਮੇਤ ਲਿਖਤੀ ਸ਼ਿਕਾਇਤ ਸੌਂਪੀ ਹੈ l ਪੱਤਰ ਵਿੱਚ ਕਥਿਤ ਤੌਰ ’ਤੇ ਸ਼ਾਮਲ ਵਿਅਕਤੀਆਂ ਦੇ ਨਾਮ, ਅਹੁਦੇ ਅਤੇ ਉਨ੍ਹਾਂ ਉੱਤੇ ਲਗਾਏ ਗਏ ਦੋਸ਼ਾਂ ਦਾ ਵੇਰਵਾ ਦਰਜ ਕੀਤਾ ਗਿਆ ਹੈ। ਮੰਗ ਪੱਤਰ ਸੌਂਪਣ ਉਪਰੰਤ ਇਸ ਦੀ ਰਸੀਦ ਵੀ ਪ੍ਰਾਪਤ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਝ ਸਬੂਤ ਦਿਖਾਏ ਅਤੇ ਸੁਣਾਏ ਵੀ ਹਨ। ਬਾਕੀ ਰਹਿੰਦੀਆਂ ਪੈੱਨ ਡਰਾਈਵਾਂ ਅਤੇ ਹੋਰ ਪੁਖ਼ਤਾ ਸਬੂਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਅਗਲੀ ਮੁਲਾਕਾਤ ਦੀ ਤਰੀਕ ਤੈਅ ਹੋਣ ’ਤੇ ਨਿੱਜੀ ਤੌਰ ’ਤੇ ਸੌਂਪੇ ਜਾਣਗੇ। ਬੀਬਾ ਰੂਪ ਕੌਰ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਫ਼ੋਨ ’ਤੇ ਗੱਲਬਾਤ ਵੀ ਹੋਈ ਹੈ, ਜਿਸ ਦੌਰਾਨ ਸੁਰੱਖਿਆ, ਟਾਸਕ ਫੋਰਸ ਅਤੇ ਪ੍ਰਸ਼ਾਸਨ ਦੇ ਪੱਖੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ। ਸ਼ਿਕਾਇਤ ਵਿੱਚ ਤਕਰੀਬਨ ਚਾਰ ਤੋਂ ਪੰਜ ਮੁੱਖ ਆਗੂਆਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਸ਼ਖ਼ਸੀਅਤਾਂ ਅਤੇ ਅਕਾਲੀ ਆਗੂਆਂ ਦੇ ਨਾਮ ਸ਼ਾਮਲ ਹਨ । ਮਾਮਲੇ ਵਿੱਚ ਮਹਿਲਾਵਾਂ ਨਾਲ ਕਥਿਤ ਅਸ਼ਲੀਲ ਹਰਕਤਾਂ, ਧਮਕੀਆਂ, ਸਰੀਰਕ ਸ਼ੋਸ਼ਣ ਅਤੇ ਬਲਾਤਕਾਰ ਵਰਗੇ ਗੰਭੀਰ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


