ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।
ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ ’ਵੌਇਸ ਬੈਂਕ” ਮੌਜੂਦ ਹੈ।
ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ ’ਗੈਂਗ ਟ?ਰੀ ਸਰਚ’ ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ।
ਇਸ ਪ੍ਰਣਾਲੀ ਨਾਲ ਪੰਜਾਬ ਪੁਲਿਸ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਕਨੀਕੀ ਤੌਰ ’ਤੇ ਉੱਨਤ ਸਹਾਇਤਾ ਮਿਲੀ ਹੈ, ਜਿਸ ਨਾਲ ਸਮਾਰਟ ਅਤੇ ਡਾਟਾ-ਅਧਾਰਿਤ ਪੁਲਿਸਿੰਗ ਸੰਭਵ ਹੋ ਰਹੀ ਹੈ। ਇਹ ਮੁਹਿੰਮ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਨੂੰ ਸੁਰੱਖਿਅਤ ਬਣਾਉਣ ਦੇ ਆਪਣੇ ਸ਼ੁਰੂਆਤੀ ਉਦੇਸ਼ ਵਿੱਚ ਕਾਮਯਾਬ ਰਹੀ ਹੈ, ਹੁਣ ਸੰਗਠਿਤ ਅਪਰਾਧ ਖ਼?ਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰੇਗੀ।
ਇਹ ਏਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ?ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ।
ਇਸ ਤਕਨਾਲੋਜੀ ਨੇ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈੱਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈੱਲ, ਪੀਏਆਈਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


