ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਲੈ ਕੇ ਚੱਲ ਰਿਹਾ ਅੰਦਰੂਨੀ ਵਿਵਾਦ ਹਾਲੇ ਥਮਦਾ ਨਜ਼ਰ ਨਹੀਂ ਆ ਰਿਹਾ। ਪਾਰਟੀ ਦੀ ਧੜੇਬੰਦੀ ਨੂੰ ਖ਼ਤਮ ਕਰਨ ਅਤੇ ਸਥਿਤੀ ਨੂੰ ਸੰਭਾਲਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਆਪਣਾ ਪੰਜਾਬ ਦੌਰਾ ਵਧਾ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਹੁਣ ਆਉਣ ਵਾਲੇ ਚਾਰ ਦਿਨ ਹੋਰ ਪੰਜਾਬ ਵਿੱਚ ਹੀ ਰਹਿਣਗੇ ਅਤੇ ਨਾਰਾਜ਼ ਨੇਤਾਵਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ।
ਦੱਸ ਦਈਏ ਕਿ ਭੁਪੇਸ਼ ਬਘੇਲ ਪੰਜ ਦਿਨਾਂ ਦੇ ਦੌਰੇ ’ਤੇ ਪੰਜਾਬ ਆਏ ਸਨ, ਜੋ ਕਿ ਅੱਜ ਖ਼ਤਮ ਹੋਣਾ ਸੀ। ਪਰ ਸਾਬਕਾ ਮੁੱਖ ਮੰਤਰੀ ਅਤੇ ਐਮਪੀ ਚਰਨਜੀਤ ਸਿੰਘ ਚੰਨੀ ਦੇ ਖੇਮੇ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਾਜਾ ਵੜਿੰਗ ਨੂੰ ਪ੍ਰਧਾਨਗੀ ’ਤੇ ਬਰਕਰਾਰ ਰੱਖਿਆ ਹੈ, ਜਦਕਿ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪਰ ਚੰਨੀ ਧੜਾ ਇਸ ਫੈਸਲੇ ਤੋਂ ਖ਼ੁਸ਼ ਨਹੀਂ ਹੈ ਅਤੇ ਉਹ ਲਗਾਤਾਰ ਦਿੱਲੀ ਫੇਰੀਆਂ ਪਾ ਰਿਹਾ ਹੈ।
ਭੁਪੇਸ਼ ਬਘੇਲ ਨੇ ਪਿਛਲੇ ਚਾਰ ਦਿਨਾਂ ਵਿੱਚ ਚੰਡੀਗੜ੍ਹ ਵਿਖੇ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵਰਗੇ ਸੀਨੀਅਰ ਆਗੂਆਂ ਨਾਲ ਕਈ ਅਹਿਮ ਮੀਟਿੰਗਾਂ ਕੀਤੀਆਂ ਹਨ। ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਪ੍ਰਧਾਨ ਬਦਲਣਾ ਕੋਈ “ਗੁੱਡੇ-ਗੁੱਡੀਆਂ ਦਾ ਖੇਡ ਨਹੀਂ” ਹੈ, ਜਿਸ ਨਾਲ ਇਹ ਸਾਫ਼ ਹੋ ਗਿਆ ਹੈ ਕਿ ਹਾਈਕਮਾਂਡ ਲੀਡਰਸ਼ਿਪ ਬਦਲਣ ਦੇ ਮੂਡ ਵਿੱਚ ਨਹੀਂ ਹੈ।
ਤਾਜ਼ਾ ਰਿਪੋਰਟਾਂ ਅਨੁਸਾਰ, ਸ਼ੁਰੂਆਤੀ ਦੂਰੀ ਤੋਂ ਬਾਅਦ ਹੁਣ ਚੰਨੀ ਧੜਾ (ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਵਰਗੇ ਦਿੱਗਜ ਸ਼ਾਮਲ ਹਨ) ਕੁਝ ਸ਼ਰਤਾਂ ਨਾਲ ਭੁਪੇਸ਼ ਬਘੇਲ ਨੂੰ ਮਿਲਣ ਅਤੇ ਆਪਣਾ ਪੱਖ ਰੱਖਣ ਲਈ ਰਜ਼ਾਮੰਦ ਹੋ ਗਿਆ ਹੈ। ਬਘੇਲ ਦਾ ਇਹ ਵਧਿਆ ਹੋਇਆ ਦੌਰਾ ਪੰਜਾਬ ਕਾਂਗਰਸ ਦੇ ਭਵਿੱਖ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਜੇਕਰ ਅੰਦਰੂਨੀ ਕਲੇਸ਼ ਨਾ ਮੁੱਕਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


