ਪੰਜਾਬ ਕਾਂਗਰਸ ਦੇ ਅੰਦਰੂਨੀ ਫੇਰਬਦਲ ਅਤੇ ਪ੍ਰਧਾਨ ਬਦਲਣ ਦੀਆਂ ਚੱਲ ਰਹੀਆਂ ਅਫ਼ਵਾਹਾਂ ’ਤੇ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਇੰਚਾਰਜ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ ਅਤੇ ਹਾਈਕਮਾਂਡ ਦੇ ਫੈਸਲੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ,‘ਪਾਰਟੀ ਦਾ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ।’
ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਸੂਬਾ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡਿੰਗ ਦੇ ਨਾਮ ’ਤੇ ਪੂਰੀ ਸਹਿਮਤੀ ਦਿੱਤੀ ਹੈ। ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ-ਠਾਕ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।
ਪੰਜਾਬ ਇੰਚਾਰਜ ਨੇ ਦੱਸਿਆ, ‘ਮੈਂ ਇੰਚਾਰਜ ਹੋਣ ਦੇ ਨਾਤੇ ਪੰਜਾਬ ਦੇ ਸਾਰੇ ਸੀਨੀਅਰ ਲੀਡਰਾਂ ਦੇ ਨਾਲ ਲਗਾਤਾਰ ਮੁਲਾਕਾਤਾਂ ਅਤੇ ਮੀਟਿੰਗਾਂ ਕਰ ਰਿਹਾ ਹਾਂ।’ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਐਮਪੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ-ਮੁੱਖ ਮੰਤਰੀ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਨਾਲ ਵੀ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਗੱਲਬਾਤ ਕੀਤੀ ਜਾਵੇਗੀ।
ਪਾਰਟੀ ਆਗੂਆਂ ਨੂੰ ਲਾਮਬੰਦ ਕਰਨ ਦੀ ਕਵਾਇਦ ਤਹਿਤ ਬਘੇਲ ਨੇ ਦੱਸਿਆ ਕਿ ਲੰਘੀ ਸ਼ਾਮ ਉਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਗ੍ਰਹਿ ਵਿਖੇ ਡਿਨਰ ’ਤੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਵੀ ਕਈ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।
Breaking News
- ਕਰਾਚੀ ‘ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ
- ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ ‘ਤੇ ਅਮਰੀਕਾ ਨੇ ਕਰ’ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ
- ਫ਼ਿਲਮ ‘ਯੇ ਪ੍ਰੇਮ ਮੋਲ ਲਿਆ’ ਦਾ ਬਾਕਸ ਆਫ਼ਿਸ ‘ਤੇ ਕਮਾਲ: ਦੁਨੀਆ ਭਰ ‘ਚ ਕਮਾਈ 18 ਕਰੋੜ ਪਾਰ
- ਪਹਿਲਗਾਮ ਹਮਲੇ ਤੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ
- ਮਾਨਵ ਠੱਕਰ, ਮਾਨੁਸ਼ ਸ਼ਾਹ ਅਤੇ ਦੀਆ ਚਿਤਲੇ ਕਰਨਗੇ ਭਾਰਤੀ ਟੀਮ ਦੀ ਅਗਵਾਈ
- ਟੀਮ ਇੰਡੀਆ ਤੋਂ ਬਾਹਰ ਹੋਣਾ ਦੁਖਦਾਈ, ਪਰ ਉਮੀਦ ਨਹੀਂ ਛੱਡੀ: ਸੂਰਿਆਕੁਮਾਰ ਯਾਦਵ
- ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ
- Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ


