ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਜਥੇਬੰਦਕ ਮੁੱਦਿਆਂ ਨੂੰ ਲੈ ਕੇ ਦਿੱਲੀ ਵਿਖੇ ਕਾਂਗਰਸ ਹਾਈਕਮਾਂਡ ਦੀ ਇੱਕ ਬੇਹੱਦ ਅਹਿਮ ਅਤੇ ਵਿਸਥਾਰਤ ਮੀਟਿੰਗ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪੰਜਾਬ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੂਬੇ ਦੇ ਕਈ ਪ੍ਰਮੁੱਖ ਆਗੂਆਂ ਨੇ ਇਸ ਰਣਨੀਤਕ ਬੈਠਕ ਵਿੱਚ ਸ਼ਿਰਕਤ ਕੀਤੀ।
ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਸੂਬਾ ਲੀਡਰਸ਼ਿਪ ਵਿੱਚ ਤਬਦੀਲੀ ਦੀਆਂ ਸਾਰੀਆਂ ਅਫ਼ਵਾਹਾਂ ’ਤੇ ਵਿਰਾਮ ਲਗਾ ਦਿੱਤਾ ਹੈ। ਬਘੇਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ’ਚ ਫਿਲਹਾਲ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ ਅਤੇ ਮੌਜੂਦਾ ਟੀਮ ਹੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਰਹੇਗੀ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਭਵਿੱਖ ਦੀ ਰਣਨੀਤੀ ਬਾਰੇ ਖੁੱਲ੍ਹ ਕੇ ਚਰਚਾ ਹੋਈ। ਹਾਈਕਮਾਂਡ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਪਾਰਟੀ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਅੰਦਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਇਕਜੁੱਟਤਾ ਨਾਲ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਹਾਈਕਮਾਂਡ ਨੇ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਸਿਆਸੀ ਵਿਸ਼ਲੇਸ਼ਕ ਆਖਦੇ ਹਨ ਕਿ ਭਾਵੇਂ ਹਾਈਕਮਾਨ ਕਿਸੇ ਤਬਦੀਲੀ ਕੀਤੇ ਜਾਣ ਨੂੰ ਰੱਦ ਕਰ ਰਹੀ ਹੈ ਪਰ ਹਾਈ ਕਮਾਨ ਪੰਜਾਬ ਚੋਣਾਂ ਦੇ ਮੱਦੇਨਜ਼ਰ ਨਵੇਂ ਫ਼ਾਰਮੂਲੇ ’ਤੇ ਕੰਮ ਕਰ ਰਹੀ ਹੈ। ਮੁੱਖ ਤੌਰ ’ਤੇ ਸਿੱਖ ਤੇ ਹਿੰਦੂ ਪ੍ਰਤੀਨਿਧਤਾ ’ਚ ਤਵਾਜ਼ਨ ਬਿਠਾਏ ਜਾਣ ਨੂੰ ਲੈ ਕੇ ਮੰਥਨ ਕੀਤਾ ਜਾ ਰਿਹਾ ਹੈ। ਇਸ ਵੇਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੋਵੇਂ ਜੱਟ ਸਿੱਖ ਹਨ।
ਨਵੇਂ ਫ਼ਾਰਮੂਲੇ ’ਚ ਮੌਜੂਦਾ ਢਾਂਚੇ ’ਚ ਇੱਕ ਅਹੁਦਾ ਹਿੰਦੂ ਭਾਈਚਾਰੇ ਦੇ ਆਗੂ ਨੂੰ ਦੇਣ ਬਾਰੇ ਵਿਚਾਰ ਹੋ ਰਿਹਾ ਹੈ। ਪਾਰਟੀ ਪ੍ਰਧਾਨਗੀ ਦਾ ਅਹੁਦਾ ਗੈਰ ਜੱਟ ਸਿੱਖ ਨੂੰ ਸੌਂਪ ਕੇ ਕਿਸਾਨੀ ਵੋਟ ਬੈਂਕ ਨੂੰ ਵੀ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਕਾਂਗਰਸ ਹਾਈ ਕਮਾਨ ਇਸ ਤੋਂ ਪਹਿਲਾਂ 29 ਮਈ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਵਿਚਾਰ ਵਟਾਂਦਰਾ ਕਰ ਚੁੱਕੀ ਹੈ। ਇਨ੍ਹਾਂ ਮੀਟਿੰਗਾਂ ਦਰਮਿਆਨ ਹੀ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਹਾਈ ਕਮਾਨ ਦੀ ਪ੍ਰਸੰਸਾ ਕੀਤੀ ਹੈ। ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਵੀ ਇਸ ਮੌਕੇ ’ਤੇ ਸਿਆਸੀ ਤੌਰ ’ਤੇ ਪ੍ਰਸੰਗਕ ਹਨ।
ਪੰਜਾਬ ’ਚ ਕਾਂਗਰਸ ਦੀ ਹੇਠਲੀ ਲੀਡਰਸ਼ਿਪ ਅਤੇ ਵਰਕਰਾਂ ਦੀਆਂ ਨਜ਼ਰਾਂ ਹਾਈਕਮਾਨ ’ਤੇ ਲੱਗੀਆਂ ਹੋਈਆਂ ਹਨ। ਹਾਲ ’ਚ ਹੋਈਆਂ ਸਥਾਨਿਕ ਚੋਣਾਂ ’ਚ ਕਾਂਗਰਸ ਦੂਸਰੇ ਨੰਬਰ ’ਤੇ ਤਾਂ ਰਹੀ ਹੈ ਪਰ ਇਨ੍ਹਾਂ ਚੋਣ ਨਤੀਜਿਆਂ ਮਗਰੋਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿੱਧੀ ਉਂਗਲ ਉੱਠਣ ਲੱਗੀ ਹੈ। ਖ਼ਾਸ ਕਰਕੇ ਗਿੱਦੜਬਾਹਾ ਹਲਕੇ ’ਚ ਕਾਂਗਰਸ ਨੂੰ ਮਿਲੀ ਹਾਰ ਨੇ ਵੜਿੰਗ ਲਈ ਰਾਹ ਔਖੇ ਕਰ ਦਿੱਤੇ ਹਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


