ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ 15 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਹੋਵੇਗੀ। ਇਸ ਤੋਂ ਬਾਅਦ 1 ਜੂਨ ਨੂੰ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਮੋਹਾਲੀ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਜਿਸ ਉਪਰੰਤ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਅਤੇ ਫਜ਼ੀਲਕਾ ਵਿੱਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ। ਜਦੋਂ ਕਿ ਆਖਰੀ ਪੜਾਅ 9 ਜੂਨ ਤੋਂ ਸ਼ੁਰੂ ਹੋਵੇਗਾ। ਜਿਸ ਦੌਰਾਨ ਲੁਧਿਆਣਾ, ਮਲੇਰਕੋਟਲਾ, ਮਾਨਸਾ, ਪਟਿਆਲਾ, ਮੋਗਾ, ਬਰਨਾਲਾ, ਜਲੰਧਰ, ਸੰਗਰੂਰ, ਕਪੂਰਥਲਾ ਅਤੇ ਨਵਾਂ ਸ਼ਹਿਰ ਵਿੱਚ ਝੋਨੇ ਦੀ ਲਵਾਈ ਹੋਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲਵਾਈ ਦੌਰਾਨ ਅੱਠ ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਝੋਨੇ ਦੀ ਲਵਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਵਾਸਤੇ ਇੱਕ ਮਈ ਤੋਂ ਸੂਬੇ ਦੇ ਸਾਰੇ ਖਾਲ?ਾਂ ਵਿੱਚ ਨਹਿਰੀ ਪਾਣੀ ਛੱਡਿਆ ਜਾਵੇਗਾ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


