ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਪੰਜਾਬ ਵਿੱਚ ਡੀ ਏ ਪੀ ਖਾਦ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ ਪੀ ਨੱਢਾ ਨੂੰ ਪੱਤਰ ਲਿੱਖ ਕੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਡੀ ਏ ਪੀ ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ੍ਰੀ ਢਿੱਲੋਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ ’ਤੇ ਹੁੰਦੀ ਹੈ। ਇਸ ਦੌਰਾਨ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਖਾਦਾਂ ਦੀ ਕਿੱਲਤ ਸ਼ੁਰੂ ਹੋ ਜਾਂਦੀ ਹੈ।
ਇਸ ਦਾ ਅਸਰ ਫ਼ਸਲ ਦੇ ਝਾੜ ਅਤੇ ਦੇਸ਼ ਦੇ ਅੰਨ ਭੰਡਾਰ ’ਤੇ ਪੈਂਦਾ ਹੈ। ਇਸੇ ਦੌਰਾਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਮੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ ਅਤੇ ਐੱਮ ਆਰ ਪੀ ਤੋਂ ਵੱਧ ਕੀਮਤਾਂ ’ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ।
ਸ੍ਰੀ ਢਿੱਲੋਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਲਈ ਡੀ ਏ ਪੀ ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿੱਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਵਾਧੂ ਭੰਡਾਰ ਤਿਆਰ ਰੱਖਿਆ ਜਾਵੇਂ
ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦ ਦੀ ਕਿੱਲਤ ਅਤੇ ਕਾਲਾ ਬਾਜ਼ਾਰੀ ਦਾ ਸਾਹਮਣਾ ਨਾ ਕਰਨਾ ਪਵੇ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


