ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ
ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਸਭ ਤੋਂ ਵੱਧ ਮਾਵਾਂ ਪੀੜਤ ਹਨ ਅਤੇ ਅੱਜ ਮਾਵਾਂ ਦੇ ਸਾਹਮਣੇ ਉਨ੍ਹਾਂ ਦੇ ਜਵਾਨ ਪੁੱਤ ਦਮ ਤੋੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਪੰਜਾਬ ਦੀਆਂ ਗਲੀਆਂ, ਮੁਹੱਲਿਆਂ, ਸਕੂਲਾਂ, ਕਾਲਜਾਂ ਅਤੇ ਜੇਲ੍ਹਾਂ ਤੱਕ ਫੈਲ ਚੁੱਕਾ ਹੈ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਕਿਸ਼ੋਰ ਬੱਚੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਰਹੇ ਹਨ ਅਤੇ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇਹ ਰੈਲੀ ਕੀਤੀ ਗਈ ਹੈ। ਰੈਲੀ ਦੌਰਾਨ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ, ਮਨਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਮਹਿਲਾਵਾਂ ਅਤੇ ਵਰਕਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


