– ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅੱਜ ਭਾਜਪਾ ਦੇ ਪਰਿਵਾਰ ਵਿੱਚ ਉਸ ਸਮੇਂ ਵੱਡਾ ਵਾਧਾ ਹੋਇਆ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਸਿਆਸੀ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਵਿੱਚ ਪ੍ਰਸ਼ਾਸਨਿਕ ਅਤੇ ਸਿਆਸੀ ਖੇਤਰ ਦੇ ਵੱਡੇ ਨਾਮ ਧਰਮਪਾਲ ਪੰਜਾਬ ਦੇ ਗਵਰਨਰ ਦੇ ਸਾਬਕਾ ਸਲਾਹਕਾਰ, ਸੋਹਣ ਲਾਲ ਸਿੱਧੂ ਸਾਬਕਾ ਸਿੰਚਾਈ ਵਿਭਾਗ ਪੰਜਾਬ ਦੇ ਰਿਟਾਇਰਡ ਚੀਫ ਇੰਜੀਨੀਅਰ, ਜਸਬੀਰ ਸਿੰਘ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਰਾਜਵਿੰਦਰ ਕੌਰ ਅਤੇ ਸੁਖਜੀਤ ਸਿੰਘ ਸ਼ਾਮਲ ਹਨ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਭਾਜਪਾ ਪੰਜਾਬ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਐਸ.ਆਰ. ਲੱਧੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਾਬਕਾ ਨੌਕਰਸ਼ਾਹਾਂ ਅਤੇ ਦੂਜੀਆਂ ਪਾਰਟੀਆਂ ਦੇ ਅਹੁਦੇਦਾਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਹ ਦਰਸਾਉਂਦਾ ਹੈ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਆਪਣਾ ਆਧਾਰ ਵਧਾ ਰਹੀ ਹੈ।
ਲੱਧੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੀਆਂ ਨੀਤੀਆਂ ’ਤੇ ਭਰੋਸਾ ਜਤਾ ਰਹੇ ਹਨ ਅਤੇ ਪਾਰਟੀ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਦੇਸ਼ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


