ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ ਹੋ ਗਿਆ। ਉਹ 94 ਵਰਿ੍ਹਆਂ ਦੇ ਸਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ ਜਲੰਧਰ ਵਿਚ ਕੀਤਾ ਜਾਵੇਗਾ। ਉਹ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਵਜ਼ਾਰਤ ਵਿਚ ਕੈਬਨਿਟ ਮੰਤਰੀ ਰਹੇ।
ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


