ਪੰਜਾਬ ਰਾਜ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵੱਲੋਂ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ, ਤਨਖ਼ਾਹਾਂ ਵਿੱਚੋਂ ਨਾਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਦੇ ਰਵੱਈਏ ਦੇ ਵਿਰੋਧ ਵਿੱਚ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਅਤੇ ਹਰ ਤਰ੍ਹਾਂ ਦਾ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਪ੍ਰਭਜੋਤ ਸਿੰਘ, ਵਾਈਸ ਪ੍ਰਧਾਨ ਪੁਨੀਤ ਥਿੰਦ, ਜਨਰਲ ਸਕੱਤਰ ਜਸਵਿੰਦਰ ਪੰਧੇਰ, ਸਪੋਕਸਮੈਨ ਅਜੇਦੀਪ ਮੱਟੂ ਅਤੇ ਮੈਂਬਰ ਯਾਦਵਿੰਦਰ ਸਿੰਘ ਨੇ ਦੱਸਿਆ ਕੇ ਇੰਸਪੈਕਟਰੇਟ ਫ਼ੂਡ ਸਪਲਾਈ ਯੂਨੀਅਨ, ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਰਾਹੀਂ ਦੱਸਿਆ ਗਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਸੂਬੇ ਦੇ ਅਨਾਜ ਦੀ ਖ਼ਰੀਦ, ਸਾਂਭ-ਸੰਭਾਲ ਅਤੇ ਦੇਸ਼ ਭਰ ਵਿੱਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਨਾਜਾਇਜ਼ ਰਿਕਵਰੀਆਂ ’ਤੇ ਤੁਰੰਤ ਰੋਕ ਲਾਈ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚੋਂ ਕੀਤੀਆਂ ਜਾ ਰਹੀਆਂ ਭਾਰੀ ਕਟੌਤੀਆਂ ਬੰਦ ਕੀਤੀਆਂ ਜਾਣ।
?ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਰੋਨਾ ਵਰਗੀ ਗੰਭੀਰ ਮਹਾਮਾਰੀ ਦੌਰਾਨ ਵੀ ਵਿਭਾਗ ਦੇ ਇੰਸਪੈਕਟਰਾਂ ਨੇ ਹਰ ਘਰ ਤੱਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਸੀ, ਪਰ ਹੁਣ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਉਨ੍ਹਾਂ ਨੂੰ ਇਸ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ ਹੈ। ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੇ ਨਿਰਦੇਸ਼ ਜਾਰੀ ਕਰਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


