ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮਾਂ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਦਾ ਸਭ ਤੋਂ ਵੱਧ ਅਸਰ ਲੁਧਿਆਣਾ ਨਗਰ ਨਿਗਮ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਤਬਾਦਲਿਆਂ ਵਿੱਚ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਵਿੱਚ 15 ਐਕਸੀਅਨ ਸਿਵਲ, 12 ਸੁਪਰਡੈਂਟਿੰਗ ਇੰਜੀਨੀਅਰ ਸਿਵਲ, 11 ਅਸਿਸਟੈਂਟ ਕਮਿਸ਼ਨਰ, 4 ਮਿਊਂਸਪਲ ਟਾਊਨ ਪਲਾਨਰ ਅਤੇ ਹੋਰ ਅਹੁਦਿਆਂ ਨਾਲ ਸਬੰਧਤ ਅਧਿਕਾਰੀ ਸ਼ਾਮਲ ਹਨ। ਇਸ ਫੇਰਬਦਲ ਤਹਿਤ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਵਿੱਚ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਇਸ ਤਬਾਦਲਾ ਸੂਚੀ ਤਹਿਤ ਲੁਧਿਆਣਾ ਨਗਰ ਨਿਗਮ ਵਿੱਚ ਵੀ ਕਈ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਹੋਈ ਹੈ। ਜਲੰਧਰ ਤੋਂ ਰਣਬੀਰ ਸਿੰਘ ਨੂੰ ਐਕਸੀਅਨ, ਅੰਮ੍ਰਿਤਸਰ ਤੋਂ ਦਲਜੀਤ ਸਿੰਘ ਨੂੰ ਅਸਿਸਟੈਂਟ ਕਮਿਸ਼ਨਰ ਅਤੇ ਬਠਿੰਡਾ ਤੋਂ ਸੰਦੀਪ ਸਿੰਘ ਰੋਮਾਣਾ ਨੂੰ ਸੁਪਰਡੈਂਟਿੰਗ ਇੰਜੀਨੀਅਰ ਵਜੋਂ ਲੁਧਿਆਣਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਰਜਨੀਸ਼ ਡੋਗਰਾ ਅਤੇ ਮਨਬੀਰ ਸਿੰਘ ਦੀ ਵੀ ਲੁਧਿਆਣਾ ਵਿੱਚ ਤਾਇਨਾਤੀ ਕੀਤੀ ਗਈ ਹੈ।
ਦੂਜੇ ਪਾਸੇ ਲੁਧਿਆਣਾ ਵਿੱਚ ਤਾਇਨਾਤ ਕਈ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਜ਼ੋਨਲ ਕਮਿਸ਼ਨਰ ਨੀਰਜ ਜੈਨ ਨੂੰ ਬਰਨਾਲਾ, ਜਸਦੇਵ ਸੇਖੋਂ ਨੂੰ ਅੰਮ੍ਰਿਤਸਰ ਅਤੇ ਵਰਿੰਦਰ ਜੈਨ ਨੂੰ ਪਟਿਆਲਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਇੰਜੀਨੀਅਰਿੰਗ ਅਤੇ ਹੋਰ ਸ਼ਾਖਾਵਾਂ ਦੇ ਅਧਿਕਾਰੀਆਂ ਨੂੰ ਵੀ ਜਲੰਧਰ, ਪਟਿਆਲਾ, ਮੋਗਾ ਅਤੇ ਬਠਿੰਡਾ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਨਗਰ ਨਿਗਮਾਂ ਦੇ ਕੰਮਕਾਜ ਅਤੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ’ਤੇ ਇਸ ਦਾ ਕੀ ਅਸਰ ਪੈਂਦਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


