ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਜਾਣਕਾਰੀ ਅਤੇ ਬੌਧਿਕ ਯੋਗਤਾ ਦਿਖਾਉਣ ਦਾ ਇਕ ਵੱਡਾ ਮੌਕਾ ਦੇਣ ਦੀ ਤਿਆਰੀ ਕਰ ਲਈ ਗਈ ਹੈ। ਇਸ ਮਕਸਦ ਨਾਲ ਸਰਕਾਰ ਵੱਲੋਂ ਪ੍ਰਸਿੱਧ ਟੀਵੀ ਪ੍ਰੋਗਰਾਮ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ’ਪੰਜਾਬ ਦਾ ਕਰੋੜਪਤੀ’ ਨਾਂ ਦਾ ਨਵਾਂ ਮੁਕਾਬਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੁਕਾਬਲੇ ਦਾ ਰਸਮੀ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਗਿਆ। ਇਹ ਮੁਕਾਬਲਾ ਸਾਰੇ ਜ਼ਿਲ੍ਹਿਆਂ ਵਿੱਚ ਹੋਵੇਗਾ। ਉਨ੍ਹਾਂ ਦੇ ਜੇਤੂ ਫ਼ਾਈਨਲ ਮੁਕਾਬਲੇ ਵਿੱਚ ਹਿੱਸਾ ਲੈਣਗੇ। ਫ਼ਾਈਨਲ ਦੇ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਸੀਐਮ ਭਗਵੰਤ ਮਾਨ ਨੇ ‘ਪੰਜਾਬ ਦਾ ਕਰੋੜਪਤੀ’ ਪੋਰਟਲ ਦਾ ਉਦਘਾਟਨ ਕੀਤਾ। ਇਹ ਪੋਰਟਲ ਹੁਣ ਸਾਰੇ ਮੋਬਾਇਲ ਫ਼ੋਨਾਂ ਤੇ ਕੰਪਿਊਟਰਾਂ ਉਤੇ ਖੁੱਲ੍ਹਣ ਲੱਗ ਪਿਆ ਹੈ।
ਚਾਰ ਰਨਰਜ਼–ਅੱਪ ਨੂੰ 10–10 ਲੱਖ ਰੁਪਏ ਦੇ ਇਨਾਮ ਮਿਲਣਗੇ।
ਸਰਕਾਰ ਦੀ ਇਸ ਨਵੀਂ ਪਹਿਲ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਮਾਂ-ਬੋਲੀ, ਵਿਰਸੇ ਅਤੇ ਪੰਜਾਬੀਅਤ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਵਿੱਚ ਆਮ ਗਿਆਨ ਵਧਾਉਣ ਅਤੇ ਉਨ੍ਹਾਂ ਨੂੰ ਪੜ੍ਹਾਈ ਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੌਰਾਨ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਜਾਣਗੇ। ਇਨ੍ਹਾਂ ਸਵਾਲਾਂ ਰਾਹੀਂ ਨੌਜਵਾਨਾਂ ਦੇ ਪੰਜਾਬ ਦੇ ਇਤਿਹਾਸ, ਮਹਾਨ ਸ਼ਖ਼ਸੀਅਤਾਂ, ਗੁਰੂਆਂ-ਪੀਰਾਂ, ਸਾਹਿਤ, ਲੋਕ ਕਲਾਵਾਂ, ਸੱਭਿਆਚਾਰਕ ਵਿਰਸੇ ਅਤੇ ਪੰਜਾਬ ਦੀਆਂ ਰਵਾਇਤਾਂ ਬਾਰੇ ਗਿਆਨ ਦੀ ਪਰਖ ਕੀਤੀ ਜਾਵੇਗੀ।
ਇਸ ਮੁਕਾਬਲੇ ਦਾ ਸਭ ਤੋਂ ਵੱਡਾ ਖਿੱਚ ਦਾ ਕੇਂਦਰ ਇਸ ਵਿੱਚ ਰੱਖਿਆ ਗਿਆ ਇਨਾਮ ਹੋਵੇਗਾ। ਜਾਣਕਾਰੀ ਅਨੁਸਾਰ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਨੌਜਵਾਨ ਨੂੰ ਇਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਵੱਡੀ ਰਕਮ ਜਿੱਤਣ ਦਾ ਮੌਕਾ ਵੀ ਮਿਲੇਗਾ।
ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਸੂਬੇ ਦੇ ਇਤਿਹਾਸ ਅਤੇ ਵਿਰਸੇ ਬਾਰੇ ਜਾਣਨ ਲਈ ਪ੍ਰੇਰਿਤ ਕਰ ਸਕਦੇ ਹਨ। ਅੱਜ ਦੇ ਸਮੇਂ ਵਿੱਚ ਜਿੱਥੇ ਨੌਜਵਾਨਾਂ ਦਾ ਰੁਝਾਨ ਆਧੁਨਿਕ ਸਿੱਖਿਆ, ਤਕਨਾਲੋਜੀ ਅਤੇ ਵਿਦੇਸ਼ੀ ਸੱਭਿਆਚਾਰ ਵੱਲ ਵਧ ਰਿਹਾ ਹੈ, ਉੱਥੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ, ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਵੀ ਜ਼ਰੂਰੀ ਹੈ।
‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਸਰਕਾਰ ਇਸੇ ਦਿਸ਼ਾ ਵਿੱਚ ਇਕ ਨਵੀਂ ਕੋਸ਼ਿਸ਼ ਕਰਨ ਜਾ ਰਹੀ ਹੈ। ਇਸ ਨਾਲ ਨੌਜਵਾਨਾਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਆਪਣੇ ਵਿਰਸੇ ਬਾਰੇ ਜਾਣਨ ਦੀ ਦਿਲਚਸਪੀ ਵਧਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ, ਇਤਿਹਾਸ ਦੀ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਆਮ ਗਿਆਨ ਵਿੱਚ ਵਾਧਾ ਕਰਨ ਲਈ ਵੀ ਉਤਸ਼ਾਹਿਤ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੀਤੇ ਗਏ ਐਲਾਨ ਤੋਂ ਬਾਅਦ ਇਸ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਮੁਕਾਬਲੇ ਦੇ ਵੱਖ-ਵੱਖ ਪੜਾਵਾਂ, ਸਵਾਲਾਂ ਦੇ ਤਰੀਕੇ ਅਤੇ ਇਨਾਮ ਜਿੱਤਣ ਦੇ ਨਿਯਮਾਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਪੰਜਾਬ ਸਰਕਾਰ ਦੀ ਇਹ ਪਹਿਲ ਸੂਬੇ ਦੇ ਨੌਜਵਾਨਾਂ ਲਈ ਇਕ ਦਿਲਚਸਪ ਮੌਕਾ ਬਣ ਸਕਦੀ ਹੈ। ਜੇਕਰ ਇਸ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਮੁਕਾਬਲਾ ਨੌਜਵਾਨਾਂ ਵਿੱਚ ਗਿਆਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੀ ਭਾਸ਼ਾ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


