ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਵੱਲੋਂ ਅੱਜ ਮੋਗਾ ਵਿਖੇ ਅਹਿਮ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਹੋਰ ਵੱਡੇ ਪੱਧਰ ’ਤੇ ਜੋੜਨਾ, ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਯੂਥ ਵਿੰਗ ਦਾ ਢਾਂਚਾ ਤਿਆਰ ਕਰਨਾ ਰਿਹਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਮਨਦੀਪ ਸਿੰਘ ਸਿੱਧੂ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਕਾਬਲ ਸਿੰਘ, ਸ੍ਰੀ ਬਾਬੂ ਸਿੰਘ ਬਰਾੜ, ਭਾਈ ਜਸਵਿੰਦਰ ਸਿੰਘ ਡਰੌਲੀ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੀ ਅਗਵਾਈ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕੀਤੀ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਬੇਰੁਜ਼ਗਾਰੀ, ਨਸ਼ਿਆਂ, ਪਰਵਾਸ ਅਤੇ ਸਰਕਾਰੀ ਨੀਤੀਆਂ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਸਿਧਾਂਤਕ ਲੀਡਰਸ਼ਿਪ ਹੇਠ ਇਕੱਠੇ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੌਜਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਪਣੇ ਇਲਾਕਿਆਂ ਵਿੱਚ ਨੌਜਵਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਯੂਥ ਦਲ ਨੂੰ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਕਈ ਮਹੱਤਵਪੂਰਨ ਸੁਝਾਅ ਵੀ ਦਿੱਤੇ ਗਏ। ਸੀਨੀਅਰ ਆਗੂਆਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਚਾਬੀ ਨੌਜਵਾਨਾਂ ਦੇ ਹੱਥ ਵਿੱਚ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਉਹਨਾਂ ਦੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਯੂਥ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਸ਼ੁਰੂ ਕਰੇਗੀ। ਮੀਟਿੰਗ ਦੇ ਅੰਤ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜਨ ਅਤੇ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਸੂਬੇ ਦੇ ਭਵਿੱਖ ਲਈ ਸੰਘਰਸ਼ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੀਨੀਅ ਲੀਡਰਸ਼ਿਪ ਤੋਂ ਇਲਾਵਾ ਪਹੁੰਚੇ ਮੁੱਖ ਆਗੂਆਂ ਵਿੱਚ ਭਾਈ ਚਮਕੌਰ ਸਿੰਘ ਧੁੰਨ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਰਜਿੰਦਰ ਸਿੰਘ ਤਲਵੰਡੀ, ਅਮਨਦੀਪ ਸਿੰਘ ਨਾਰਲੀ, ਸੁਖਬੀਰ ਸਿੰਘ ਚੀਮਾਂ, ਜੁਗਰਾਜ ਸਿੰਘ ਭੰਗਵਾਂ, ਐਡਵੋਕੇਟ ਗੁਰਜੀਤ ਸਿੰਘ, ਭਾਈ ਜਰਮਨਦੀਪ ਸਿੰਘ, ਭਾਈ ਗੁਰਜਿੰਦਰ ਸਿੰਘ ਖਾਪੜਖੇੜੀ, ਭਾਈ ਪ੍ਰਗਟ ਸਿੰਘ ਮਾਹਲ, ਕਮਲਜੀਤ ਸਿੰਘ ਸੋਹੀ ਅਤੇ ਭਾਈ ਗੁਰਦੇਵ ਸਿੰਘ ਸਾਹੀ ਵੀ ਮੌਜੂਦ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


