ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ, ਵੋਟਰ ਸੂਚੀਆਂ ਦੀ ਸੁਧਾਈ , ਸੁਰਜੀਤ ਸਿੰਘ ਰੱਖੜਾ ਦੇ ’ਆਪ’ ਵਿੱਚ ਸ਼ਾਮਲ ਹੋਣ ਅਤੇ ਹਰਿਆਣਾ ਨਾਲ ਪਾਣੀ ਦੇ ਮੁੱਦੇ ਸਣੇ ਕਈ ਅਹਿਮ ਪਹਿਲੂਆਂ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ’ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ। ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੇ ਨਵੇਂ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ।
ਸੀਐਮ ਮਾਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇ ਵਿੱਚ ਪੰਜਾਬ ਨੇ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਨੂੰ ਪਛਾੜ ਕੇ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਵੋਟਾਂ ਕੱਟਣ ਦੇ ਮਾਮਲੇ ’ਤੇ ਬੋਲਦਿਆਂ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਅਸਲੀ ਜਾਂ ਯੋਗ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ‘ਆਪ’ ਦੇ ਬੂਥ ਲੈਵਲ ਅਸਿਸਟੈਂਟ ਚੋਣ ਕਮਿਸ਼ਨ ਦੇ ਬੀਐਲਓਜ਼ ਨਾਲ ਫੀਲਡ ਵਿੱਚ ਤਾਇਨਾਤ ਰਹਿਣਗੇ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੋਧ ਮੁਹਿੰਮ ਨਾਲ ਸਬੰਧਤ ਚਿੰਤਾਵਾਂ ਨੂੰ ਸੰਬੋਧਿਤ ਕਰਦੇ ਹੋਏ, ਮਾਨ ਨੇ ਕਿਹਾ ਕਿ ਪੂਰੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸਲੀ ਨਾਗਰਿਕਾਂ ਦੇ ਵੋਟਿੰਗ ਅਧਿਕਾਰ ਸੁਰੱਖਿਅਤ ਰਹਿਣ।
ਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੁਆਰਾ ਨਿਯੁਕਤ ਬੂਥ ਲੈਵਲ ਅਫਸਰਾਂ ਦੇ ਨਾਲ-ਨਾਲ ਜ਼ਮੀਨ ’ਤੇ ਆਪਣੇ ਬੂਥ ਲੈਵਲ ਸਹਾਇਕਾਂ ਨੂੰ ਤਾਇਨਾਤ ਕਰੇਗੀ ਤਾਂ ਜੋ ਸੋਧ ਦੇ ਕੰਮ ਦੀ ਨਿਗਰਾਨੀ ਵਿੱਚ ਮਦਦ ਕੀਤੀ ਜਾ ਸਕੇ।
ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਤਾਂ ਪੈਟਰੋਲ-ਡੀਜ਼ਲ ਬਚਾਉਣ ਅਤੇ ‘ਵਰਕ ਫਰਾਮ ਹੋਮ’ ਕਰਨ ਦਾ ਸੁਨੇਹਾ ਦਿੰਦੇ ਹਨ, ਪਰ ਖ਼ੁਦ ਇਸ ਵੇਲੇ ਨੀਦਰਲੈਂਡ ਦੇ ਦੌਰੇ ’ਤੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੁੰਦਿਆਂ ਹੀ ਤੇਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਕਰਕੇ ਜਨਤਾ ’ਤੇ ਬੋਝ ਪਾਇਆ ਗਿਆ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਅਤੇ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦਾ ਇੱਕ ਘੁੱਟ ਪਾਣੀ ਵੀ ਫਾਲਤੂ ਨਹੀਂ ਦੇਵੇਗਾ। 21 ਜੂਨ ਤੋਂ ਜੋ ਨਿਰਧਾਰਿਤ ਸਾਲਾਨਾ ਕੋਟਾ ਹੈ, ਉਹੀ ਮਿਲੇਗਾ, ਉਸ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ, ਚਾਹੇ ਉੱਥੇ ਕੇਂਦਰੀ ਸੁਰੱਖਿਆ ਬਲ (ਸੀਆਰਪੀਐਫ਼) ਹੀ ਕਿਉਂ ਨਾ ਤਾਇਨਾਤ ਕਰ ਦਿੱਤੀ ਜਾਵੇ?
ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ। ਉਨ੍ਹਾਂ ਵਿਰੋਧੀਆਂ ’ਤੇ ਤਨਜ਼ ਕਸਦਿਆਂ ਕਿਹਾ, ‘ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।’ ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਫੈਸਲਿਆਂ ਸਦਕਾ ਜਨਤਾ ‘ਆਪ’ ਦੇ ਨਾਲ ਖੜ੍ਹੀ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


