ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਟੇਟ ਲੈਵਲ ਟੇਨਿੰਗ ਪ੍ਰੋਗਰਾਮ ‘ਅਡਾਪਸ਼ਨ ਰੈਗੂਲੇਸ਼ਨ-2022’ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਮਾਪਿਆਂ ਦੇ ਪਿਆਰ ਤੋਂ ਵਾਂਝੇ ਹਨ, ਉਨ੍ਹਾਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਲਈ ਅਡਾਪਸ਼ਨ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਖਾਲਾ ਬਣਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਪੈਸ਼ਲ ਅਡਾਪਸ਼ਨ ਏਜੰਸੀਆਂ ਸਥਾਪਤ ਕੀਤੀਆਂ ਗਈਆਂ ਹਨ, ਜੋ ਕਿ ਪੂਰੇ ਦੇਸ਼ ਵਿੱਚ ਇੱਕ ਵਿਲੱਖਣ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਨਵਜਨਮੇ ਬੱਚਿਆਂ, ਸਗੋਂ ਵੱਡੀ ਉਮਰ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਪਰਿਵਾਰ ਦਿਵਾਉਣ ਲਈ ਵਿਸ਼ੇਸ਼ ਯਤਨ ਕੀਤੇ ਹਨ। ਡਾ. ਬਲਜੀਤ ਕੌਰ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 87 ਬੱਚਿਆਂ ਨੂੰ ਸਫਲਤਾਪੂਰਵਕ ਗੋਦ ਦਿਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਕਈ ਬੱਚਿਆਂ ਨੂੰ ਦੇਸ਼ ਅੰਦਰ ਅਤੇ ਕਈਆਂ ਨੂੰ ਵਿਦੇਸ਼ਾਂ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਰਾਹੀਂ ਅਡਾਪਟ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਪਰਿਵਾਰਾਂ ਨਾਲ ਜੋੜਨ ਵਿੱਚ ਵੀ ਸਰਕਾਰ ਨੂੰ ਵੱਡੀ ਸਫਲਤਾ ਮਿਲੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ 6 ਸਾਲ ਤੋਂ ਵੱਧ ਉਮਰ ਦੇ ਅਤੇ ਲੰਬੇ ਸਮੇਂ ਤੋਂ ਬਾਲ ਸੰਸਥਾਵਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਵੀ “ਲੀਗਲੀ ਫ੍ਰੀ ਫ਼ੋਰ ਅਡਾਪਸ਼ਨ ਘੋਸ਼ਿਤ ਕਰਕੇ ਗੋਦ ਦਿਵਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਇਸ ਕਦਮ ਨਾਲ ਕਈ ਬੱਚਿਆਂ ਨੂੰ ਨਵੇਂ ਪਰਿਵਾਰ ਮਿਲੇ ਹਨ, ਜਿਸ ਨਾਲ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਉਮੀਦ ਅਤੇ ਦਿਸ਼ਾ ਮਿਲੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


