ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਜਾਖੜ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਹਾਲਾਤ ਹਨ, ਉਨ੍ਹਾਂ ਨੂੰ ਇੱਕ ਪੰਜਾਬੀ ਹੀ ਸਮਝ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਹਰ ਪੰਜਾਬੀ ਇਹ ਮਹਿਸੂਸ ਕਰ ਰਿਹਾ ਹੈ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ, ਤਾਂ ਕੇਂਦਰ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਇਸ ਚਿੱਕੜ (ਗ਼ਰਕਾਬ) ਵਿੱਚੋਂ ਬਾਹਰ ਨਹੀਂ ਨਿਕਲ ਸਕਦਾ, ਜਿਸ ਵਿੱਚ ਇਹ ਫਸਿਆ ਹੋਇਆ ਹੈ। ਸੂਬੇ ਸਿਰ ਸਾਢੇ ਚਾਰ-ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਇਹ (ਆਪ ਸਰਕਾਰ) ਮਾਤਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਦੇਣ ਦੀਆਂ ਗੱਲਾਂ ਕਰਦੇ ਹਨ, ਜਦਕਿ ਇਨ੍ਹਾਂ ਕੋਲ ਪੈਨਸ਼ਨਾਂ ਅਤੇ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ।
ਜਾਖੜ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਕੋਲ ਇਸ ਗੱਲ ਦੇ ਸਬੂਤ ਸਨ ਕਿ ਵੀਡੀਓ ਵਿੱਚ ਗੁਰੂ ਸਾਹਿਬ ਦਾ ਅਪਮਾਨ ਹੋਇਆ ਹੈ, ਤਾਂ ਉਨ੍ਹਾਂ ਨੂੰ ਖੁਦ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਉਹ ਵੀਡੀਓ ਸੌਂਪਣੀ ਚਾਹੀਦੀ ਸੀ। ਪਰ ਅੱਜ ਭਗਵੰਤ ਮਾਨ ਨਹੀਂ ਬੋਲ ਰਹੇ, ਬਲਕਿ ਮੁੱਖ ਮੰਤਰੀ ਦੀ ਕੁਰਸੀ ਦਾ ਅਹੰਕਾਰ ਬੋਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਪੈਰ ਜ਼ਮੀਨ ਤੋਂ ਛੱਡ ਗਏ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਉਨ੍ਹਾਂ ਦਾ ਕੁਝ ਨਹੀਂ ਬਚਿਆ। ਉਨ੍ਹਾਂ ’ਆਪ’ ਦੇ ਵਿਧਾਇਕਾਂ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਅੱਜ ਵਿਧਾਇਕਾਂ ਕੋਲ ਮੌਕਾ ਸੀ ਕਿ ਉਹ ਇਸ ਪਾਪ ਦੇ ਭਾਗੀਦਾਰ ਨਾ ਬਣਦੇ ਅਤੇ ਕਹਿ ਦਿੰਦੇ ਕਿ ਇਸ ਮਾਮਲੇ ਨਾਲ ਭਗਵੰਤ ਮਾਨ ਅਤੇ ਕੇਜਰੀਵਾਲ ਜਾਣ, ਪਰ ਉਹ ਚੁੱਪ ਰਹਿ ਕੇ ਇਸ ਪਾਪ ਦੇ ਹਿੱਸੇਦਾਰ ਬਣ ਗਏ।
ਜਾਖੜ ਨੇ ਮੁੱਖ ਮੰਤਰੀ ’ਤੇ ਤੰਜ਼ ਕਸਦਿਆਂ ਕਿਹਾ ਕਿ ਇਹ ਗੁਰੂ ਘਰ ਹੈ, ਕੋਈ ਥੀਏਟਰ ਜਾਂ ਸਟੇਜ ਨਹੀਂ ਜਿੱਥੇ 50 ਲੱਖ ਰੁਪਏ ਲੈ ਕੇ ਨਾਟਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਵਾਲਿਆਂ ਦਾ ਹਸ਼ਰ ਵੀ ਦੇਖਿਆ ਹੈ, ਇਸ ਲਈ ਭਗਵੰਤ ਮਾਨ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਅਹਿਮੀਅਤ ’ਤੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਵਿਰੋਧੀ ਧਿਰ ਗੱਡੀ ਦਾ ਦੂਜਾ ਪਹੀਆ ਹੁੰਦੀ ਹੈ।
ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਜਦੋਂ ਵਿਰੋਧੀ ਧਿਰ ਨੇ ਗੋਡੇ ਟੇਕ ਦਿੱਤੇ ਅਤੇ ਵਿਧਾਨ ਸਭਾ ਵਿੱਚ ਜੋ ਹਾਲਾਤ ਬਣਾਏ, ਉਸ ਨਾਲ ਮੁੱਖ ਮੰਤਰੀ ਬੇਲਗਾਮ ਹੋ ਗਏ। ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਅੱਖ ਵਿੱਚ ਅੱਖ ਪਾ ਕੇ ਗੱਲ ਕਰੋ, ਪਰ ਕਾਂਗਰਸੀ ਆਗੂ ਉੱਥੇ ਬੈਠੇ ਬਗਲਾਂ ਝਾਕਦੇ ਰਹੇ ਅਤੇ ਨੀਵੀਂ ਪਾ ਕੇ ਬਹਿ ਗਏ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਹੁਣ ਛੇ ਮਹੀਨੇ ਵੀ ਨਹੀਂ ਰਹੇ, ਪਰ ਇਹ ਲੋਕ ਅਜੇ ਵੀ ਉਹੀ ਕਰਤੂਤਾਂ ਕਰ ਰਹੇ ਹਨ ਅਤੇ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਤੱਕ ਭੱਜ-ਦੌੜ ਲੱਗੀ ਹੋਈ ਹੈ। ਪੰਜਾਬ ਦੀ ਜਨਤਾ ਇਨ੍ਹਾਂ ਨੂੰ ਕਦੇ ਬਖਸ਼ੇਗੀ ਨਹੀਂ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


