ਪੰਜਾਬ ਪ੍ਰਦੇਸ਼ ਰਿਟੇਲ ਅਤੇ ਹੋਲਸੇਲ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਨੇ ਬੀਤੇ ਦਿਨ ਜਿਲਾ ਫਿਰੋਜ਼ਪੁਰ ਦੇ ਮੱਖੂ ਕਸਬੇ ਵਿਚ ਇੱਕ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਉਨਾਂ ਵਲੋਂ ਅੱਜ ਇਥੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਦੁਕਾਨਦਾਰਾਂ ਨੂੰ ਅਤੇ ਵਿਸ਼ੇਸ਼ਕਰ ਕਰਿਆਨਾ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਹਿਲਾਂ ਹੀ ਦੁਕਾਨਦਾਰ ਆਨਲਾਈਨ ਵਪਾਰ ਕਾਰਨ ਬਹੁਤ ਬੁਰੀ ਹਾਲਤ ਵਿਚ ਹਨ ਅਤੇ ਦੂਜੇ ਪਾਸੇ ਉਨਾਂ ਤੇ ਹੋ ਰਹੇ ਹਮਲਿਆਂ ਨੇ ਉਨਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਉਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਦੁਕਾਨਦਾਰ ਦੁਬਿਧਾ ਵਿਚ ਹਨ ਕਿ ਉਹ ਕੀ ਕਰਨ?
ਉਨਾਂ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਕਿ ਦਿਨ ਦਿਹਾੜੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਕਝ ਨਹੀਂ ਕਰ ਰਹੀ। ਉਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
ਉਨਾਂ ਮੰਗ ਕੀਤੀ ਕਿ ਸਰਕਾਰ ਗੁਰਚਰਨ ਸਿੰਘ ਦੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਸਹਾਇਤਾ ਦਿੱਤੀ ਜਾਵੇ। ਉਨਾਂ ਕਿਹਾ ਕਿ ਪੰਜਾਬ ਦੇ ਸਮੂਹ ਕਰਿਆਨਾ ਦੁਕਾਨਦਾਰ ਇਸ ਕਤਲ ਦੀ ਨਿਖੇਧੀ ਕਰਦੇ ਹਨ ਅਤੇ ਮਿ?ਰਤਕ ਪਰਿਵਾਰ ਦੇ ਨਾਲ ਖੜੇ ਹਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


