op “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।”ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਕਹੀ। ਉਹ ਆਪਣੇ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਬੀ.ਐਲ. ਸੰਤੋਸ਼ ਦਾ ਮੋਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਵੱਲੋਂ ਸਵਾਗਤ ਕੀਤਾ ਗਿਆ।
ਆਪਣੇ ਦੌਰੇ ਦੌਰਾਨ ਬੀ.ਐਲ. ਸੰਤੋਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਭਾਜਪਾ ਆਗੂਆਂ ਅਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਖੇਤਰੀ ਬੈਠਕਾਂ ਰਾਹੀਂ ਸੰਗਠਨ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਇਨ੍ਹਾਂ ਬੈਠਕਾਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਬੈਠਕ ਵੀ ਹੋਵੇਗੀ।
ਇਨ੍ਹਾਂ ਬੈਠਕਾਂ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਕਾਰਕੁਨਾਂ ਦੀ ਸਰਗਰਮੀ ਨੂੰ ਹੋਰ ਮਜ਼ਬੂਤ ਕਰਨਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


