ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼”ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੀ ਜੰਡਿਆਲਾ ਵਿਖੇ ਰਿਹਾਇਸ਼ ਦੇ ਬਾਹਰ ਜਬਰਦਸਤ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼?ਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਬੁਲਾਰਿਆਂ ਨੇ ਮੋਹਣਜੀਤ ਸਿੰਘ ਸ਼ੇਰੋਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਵਿੱਚ ਕਾਲਾ ਝੰਡਾ ਦਿਖਾਉਣ ਕਾਰਨ ਮੋਹਣਜੀਤ ਸਿੰਘ ਸ਼ੇਰੋਂ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਅਣਮਨੁੱਖੀ ਅਤੇ ਨਾਜਾਇਜ਼ ਤਸ਼ੱਦਦ ਕੀਤਾ ਗਿਆ। ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸਬੰਧਤ ਡੀਐਸਪੀ, ਇੰਸਪੈਕਟਰ ਅਤੇ ਹੋਰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਿਰਫ਼ ਮੁਅੱਤਲ ਕਰਨਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਡਿਸਮਿਸ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਪਿੰਡ ਤੂਰ ਬਨਜਾਰਾ ਦੇ ਸ੍ਰ ਗੁਲਜਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਵੀ ਧਰਨੇ ਦੌਰਾਨ ਗੰਭੀਰਤਾ ਨਾਲ ਉਠਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਗੁਲਜਾਰ ਸਿੰਘ ਵੱਲੋਂ ਆਪਣੀ ਡਾਇੰਗ ਡਿਕਲੇਰੇਸ਼ਨ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਲਏ ਜਾਣ ਸਬੰਧੀ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਾਇੰਗ ਡਿਕਲੇਰੇਸ਼ਨ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਖ਼?ਲਾਫ਼ ਪਰਚਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵਿੱਚੋਂ ਅਸਤੀਫ਼ਾ ਲਿਆ ਜਾਵੇ। ਸਰਕਾਰ ਨੂੰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼?ਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਹ ਸੰਘਰਸ਼ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਜਾਰੀ ਰਹੇਗਾ। ਇਸ ਧਰਨੇ ਦੌਰਾਨ ਸ਼ਾਮਿਲ ਹੋਏ ਪਾਰਟੀ ਆਗੂਆਂ ਵਿੱਚ ਸ੍ਰ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵਨਚਿੜੀ, ਸ੍ਰ ਪ੍ਰਗਟ ਸਿੰਘ ਸੰਧੂ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਪਰਮਜੀਤ ਸਿੰਘ ਵਣੀਏਕੇ, ਸ੍ਰ ਸਵਰਨ ਸਿੰਘ ਗੋਲਡਨ, ਸਰਪੰਚ ਬਲਜੀਤ ਸਿੰਘ ਚਾਟੀਵਿੰਡ, ਬੀਬੀ ਨਰਿੰਦਰ ਕੌਰ ਕਲਸੀ, ਸ੍ਰ ਸਿਮਰਨਜੀਤ ਸਿੰਘ ਕਲਸੀ, ਜੁਗਰਾਜ ਸਿੰਘ ਉਦੋਨੰਗਲ, ਬਾਬਾ ਜਰਮਨਜੀਤ ਸਿੰਘ ਸਰਾਏਂ, ਬਾਬਾ ਬਿਬੇਕ ਸਿੰਘ, ਭਾਈ ਕੁਲਦਮਰੂਪ ਸਿੰਘ, ਸ੍ਰ ਅਮਰੀਕ ਸਿੰਘ ਬਿੱਟਾ, ਡਾਕਟਰ ਦਲਬੀਰ ਸਿੰਘ ਵੇਰਕਾ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਇਕਬਾਲ ਸਿੰਘ ਸੰਧੂ, ਬੀਬੀ ਪਰਮਜੀਤ ਕੌਰ, ਬੀਬੀ ਰਾਜਵੰਤ ਕੌਰ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜਗਨੰਦਨ ਸਿੰਘ, ਡਾਕਟਰ ਬਰਿੰਦਰ ਸਿੰਘ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਸਰਤਾਜ ਸਿੰਘ, ਨਰਿੰਦਰ ਸਿੰਘ ਕਲਸੀਆਂ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਦਯਾ ਸਿੰਘ, ਸ੍ਰ ਸੁਖਰਾਜ ਸਿੰਘ ਸੁਲਤਾਨਵਿੰਡ, ਸ੍ਰ ਗੁਰਦੇਵ ਸਿੰਘ ਸਹੋਤਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਜਰਮਨਦੀਪ ਸਿੰਘ, ਸ੍ਰ ਨਵਦੀਪ ਸਿੰਘ, ਸ੍ਰ ਸੰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ ਅਤੇ ਬਾਬਾ ਗੁਰਪਾਲ ਸਿੰਘ ਜੀ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


