ਪੰਜਾਬੀ ਯੂਨੀਵਰਸਿਟੀ ਅਤੇ ਪ੍ਰਸਿੱਧ ਸੰਸਥਾ ’ਰੀਪ ਬੈਨੇਫਿਟ’ ਬੰਗਲੁਰੂ ਦਰਮਿਆਨ ਇੱਕ ਵਿਸ਼ੇਸ਼ ਇਕਰਾਰਨਾਮਾ ਸਹੀਬੱਧ ਹੋਇਆ ਹੈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਰਾਹੀਂ ਹੋਏ ਇਸ ਇਕਰਾਰਨਾਮੇ ’ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਅਤੇ ’ਰੀਪ ਬੈਨੇਫੀਟ’ ਵੱਲੋਂ ਪੰਜਾਬ ਓਪਰੇਸ਼ਨਜ਼ ਦੀ ਮੁਖੀ ਨਵਨੀਤ ਕੌਰ ਨੇ ਅਧਿਕਾਰਤ ਤੌਰ ’ਤੇ ਦਸਤਖ਼ਤ ਕੀਤੇ।
ਡਾ. ਜਗਦੀਪ ਸਿੰਘ ਨੇ ਇਸ ਭਾਈਵਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਇਕਰਾਰਨਾਮਾ ਦੋਵਾਂ ਸੰਸਥਾਵਾਂ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਖੋਜ ਸਬੰਧੀ ਨਵੀਨਤਮ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਯੁਵਕ ਅਗਵਾਈ ਅਤੇ ਹੁਨਰ ਨਿਰਮਾਣ ਸਕਿੱਲ, ਸਮੱਸਿਆ ਨਿਵਾਰਨ ਦੇ ਹੁਨਰ ਅਤੇ ਮਾਹਰਾਂ ਦੇ ਵਿਸ਼ੇਸ਼ ਸੈਸ਼ਨਾਂ ਵਰਗੀਆਂ ਉੱਚ-ਪੱਧਰੀ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਬਿਹਤਰੀਨ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੀ ਰੁਚੀ ਅਨੁਸਾਰ ਸਰਗਰਮੀਆਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ’ਵਟਸਐਪ ਚੈਟਬੋਟ’ ਪਲੇਟਫਾਰਮ ਵੀ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਨਾਲ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਯੋਜਨਾ ਅਤੇ ਨਿਰੀਖਣ ਡਾ. ਸੁਖਜੀਤ ਕੌਰ ਅਤੇ ਐੱਨ. ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਵੀ ਮੌਜੂਦ ਸਨ।
ਡਾ. ਅਨਹਦ ਸਿੰਘ ਗਿੱਲ ਨੇ ਧੰਨਵਦੀ ਭਾਸ਼ਣ ਦੌਰਾਨ ਸਮਝੌਤੇ ਦੀਆਂ ਬਰੀਕੀਆਂ ਸਾਂਝੀਆਂ ਕਰਦਿਆਂ ਦੱਸਿਆ ਕਿ ਇਸ ਤਹਿਤ ਵਿਦਿਆਰਥੀਆਂ ਨੂੰ ਆਪਣੇ ਨਿਵੇਕਲੇ ਤੇ ਨਵੀਨਤਮ ਵਿਚਾਰ ਪੇਸ਼ ਕਰਨ ਲਈ ਇੱਕ ਵਿਲੱਖਣ ਮੰਚ ਮਿਲੇਗਾ। ਇੰਨਾ ਹੀ ਨਹੀਂ, ਵਿਦਿਆਰਥੀਆਂ ਦੇ ਸ਼ਾਨਦਾਰ ਵਿਚਾਰਾਂ ਨੂੰ ਅਮਲੀ ਰੂਪ ਦੇਣ ਲਈ ਸੰਸਥਾ ਵੱਲੋਂ ’ਸੀਡ ਫੰਡ’ ਵੀ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਵਿੱਖ ਵਿੱਚ ਐੱਨ.ਐੱਸ.ਐੱਸ ਵਿਭਾਗ ਦੀਆਂ ਸਮੁੱਚੀਆਂ ਗਤੀਵਿਧੀਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਆਧੁਨਿਕ ਤਰੀਕੇ ਨਾਲ ਚਲਾਉਣ ਲਈ ਦੋਵੇਂ ਸੰਸਥਾਵਾਂ ਮਿਲ ਕੇ ਇੱਕ ਵਿਸ਼ੇਸ਼ ਸਾਫਟਵੇਅਰ/ਪੋਰਟਲ ਵੀ ਵਿਕਸਤ ਕਰਨਗੀਆਂ। ਇਸ ਪੋਰਟਲ ਦੀ ਮਦਦ ਨਾਲ਼ ਵਿਦਿਆਰਥੀਆਂ ਨੂੰ ਆਪਣੀਆਂ ਗਤੀਵਿਧੀਆਂ ਅਤੇ ਰਿਕਾਰਡ ਦਾ ਮੁਕੰਮਲ ਵੇਰਵਾ ਰੱਖਣ ਵਿੱਚ ਆਸਾਨੀ ਹੋਵੇਗੀ।
ਜ਼ਿਕਰਯੋਗ ਹੈ ਕਿ ਐੱਨ.ਐੱਸ.ਐੱਸ. ਵਿਭਾਗ ਪਿਛਲੇ ਇੱਕ ਸਾਲ ਤੋਂ ’ਰੀਪ ਬੈਨੇਫਿਟ’ ਸੰਸਥਾ ਨਾਲ ਮਿਲ ਕੇ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਸਹਿਯੋਗ ਦੇ ਸਕਾਰਾਤਮਕ ਨਤੀਜੇ ਵਜੋਂ, ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਹੋਣਹਾਰ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਉਸ ਦੇ ਖੋਜ/ਪ੍ਰੋਜੈਕਟ ’ਤੇ ਕੰਮ ਕਰਨ ਲਈ ਸੰਸਥਾ ਵੱਲੋਂ 3 ਲੱਖ ਰੁਪਏ ਦਾ ਸੀਡ ਫੰਡ ਪ੍ਰਦਾਨ ਕੀਤਾ ਗਿਆ ਹੈ। ਇਹ ਰਾਸ਼ੀ ਇਸੇ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਦਿਆਰਥੀ ਨੂੰ ਭੇਂਟ ਕੀਤੀ ਗਈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


