Close Menu
Rozana Desh PardeshRozana Desh Pardesh
    What's Hot

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026
    Facebook X (Twitter) Instagram YouTube
    Breaking News
    • ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Chandigarh»ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    Chandigarh

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 20263 Mins Read
    Share Facebook Twitter Telegram Email WhatsApp

    ਚੰਡੀਗੜ੍ਹ : ਕਲਾਸਰੂਮ ਤੋਂ ਲੈ ਕੇ ਰਿਸਰਚ ਪੇਪਰ ਤੱਕ ਹੁਣ ਆਰਟੀਫਿਸ਼ਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਤੇਜ਼ ਹੋਣ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਟੰਕੇਸ਼ਵਰ ਕੁਮਾਰ ਨੇ ਅਧਿਆਪਕਾਂ ਅਤੇ ਖੋਜਕਰਤਾਵਾਂ ਨੂੰ ਏ. ਆਈ. ਟੂਲਜ਼ ਦੀ ਸੋਚ-ਸਮਝ ਕੇ ਵਰਤੋਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏ. ਆਈ. ਨੂੰ ਸਿਰਫ਼ ਤਕਨੀਕੀ ਵਿਸ਼ਿਆਂ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਮਨੁੱਖੀ ਵਿਸ਼ਿਆਂ, ਸਮਾਜਿਕ ਵਿਗਿਆਨ, ਮੈਨੇਜਮੈਂਟ, ਕਾਨੂੰਨ ਅਤੇ ਇੰਜੀਨੀਅਰਿੰਗ ਸਮੇਤ ਹਰ ਖੇਤਰ ‘ਚ ਇਹ ਸਿੱਖਿਆ ਅਤੇ ਖੋਜ ਦੇ ਢੰਗ ਨੂੰ ਬਦਲਣ ਦੀ ਸਮਰੱਥਾ ਰੱਖਦਾ ਹੈ। ਪ੍ਰੋ. ਟੰਕੇਸ਼ਵਰ ਕੁਮਾਰ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਸਥਿਤ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ-ਨਾਰਥ ਵੈਸਟਰਨ ਰੀਜਨਲ ਸੈਂਟਰ (ਆਈਸੀਐੱਸਐੱਸਆਰ-ਐੱਨਡਬਲਿਊਆਰਸੀ) ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈ ਗਈ ਇਕ ਰੋਜ਼ਾ ਵਰਕਸ਼ਾਪ ‘ਟ੍ਰਾਂਸਫਾਰਮਿੰਗ ਟੀਚਿੰਗ ਐਂਡ ਰਿਸਰਚ ਥਰੂ ਆਰਟੀਫਿਸ਼ੀਅਲ ਇੰਟੈਲੀਜੈਂਸ’ ਨੂੰ ਸੰਬੋਧਨ ਕਰ ਰਹੇ ਸਨ। ਵਰਕਸ਼ਾਪ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ 50 ਤੋਂ ਵੱਧ ਅਧਿਆਪਕਾਂ, ਖੋਜਕਰਤਾਵਾਂ ਅਤੇ ਅਕਾਦਮਿਕ ਮਾਹਿਰਾਂ ਨੇ ਹਿੱਸਾ ਲਿਆ।

    ਹੁਣ ਏ. ਆਈ. ਸਿਰਫ਼ ਚੋਣ ਨਹੀਂ, ਕੰਮ ਦਾ ਹਿੱਸਾ ਬਣੇਗਾ
    ਵੀ. ਸੀ. ਨੇ ਕਿਹਾ ਕਿ ਏ. ਆਈ. ਆਉਣ ਵਾਲੇ ਸਮੇਂ ਵਿੱਚ ਕੰਮ ਕਰਨ ਦੇ ਤਰੀਕੇ ਦਾ ਸਥਾਈ ਹਿੱਸਾ ਬਣਨ ਜਾ ਰਿਹਾ ਹੈ। ਇਸ ਲਈ ਅਧਿਆਪਕਾਂ ਅਤੇ ਖੋਜਕਰਤਾਵਾਂ ਨੂੰ ਆਪਣੀਆਂ ਲੋੜਾਂ ਮੁਤਾਬਕ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਮੁਤਾਬਕ ਏ. ਆਈ. ਦੀ ਸਹੀ ਵਰਤੋਂ ਨਾਲ ਉਤਪਾਦਕਤਾ, ਨਵੀਨਤਾ ਅਤੇ ਪੜ੍ਹਾਈ ਤੇ ਖੋਜ ਦੀ ਗੁਣਵੱਤਾ ਨੂੰ ਹੋਰ ਉੱਚਾ ਕੀਤਾ ਜਾ ਸਕਦਾ ਹੈ।

    ਏ. ਆਈ. ਦੀ ਵਰਤੋਂ ’ਚ ਸਾਵਧਾਨੀ ਵੀ ਜ਼ਰੂਰੀ
    ਐੱਸਬੀਐੱਸਐੱਸਯੂ ਫਿਰੋਜ਼ਪੁਰ ਦੇ ਵੀ. ਸੀ. ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਖੋਜ, ਡਾਟਾ ਵਿਸ਼ਲੇਸ਼ਣ, ਨਵੀਨਤਾ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਏ. ਆਈ. ਦੀ ਵੱਧ ਰਹੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਡੀਨ ਸਟੂਡੈਂਟਸ ਵੈਲਫੇਅਰ ਡਾ. ਸਨੀ ਬਹਿਲ ਨੇ ਏਆਈ ਦੀ ਜ਼ਿੰਮੇਵਾਰ ਅਤੇ ਨੈਤਿਕ ਵਰਤੋਂ ’ਤੇ ਜ਼ੋਰ ਦਿੰਦਿਆਂ ਅਕਾਦਮਿਕ ਇਮਾਨਦਾਰੀ, ਡਾਟਾ ਗੋਪਨੀਯਤਾ, ਪੱਖਪਾਤ ਅਤੇ ਪਾਰਦਰਸ਼ਤਾ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਏਆਈ ਨੂੰ ਮਨੁੱਖੀ ਬੁੱਧੀ, ਆਲੋਚਨਾਤਮਕ ਸੋਚ ਅਤੇ ਰਚਨਾਤਮਕਤਾ ਦਾ ਬਦਲ ਨਹੀਂ, ਸਗੋਂ ਸਹਾਇਕ ਬਣਾਉਣਾ ਚਾਹੀਦਾ ਹੈ।

    ਰਿਸਰਚ ਪੇਪਰ ਤੋਂ ਲਿਟਰੇਚਰ ਰਿਵਿਊ ਤੱਕ ਵਰਤੋਂ
    ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਅਭਿਨਵ ਭੰਡਾਰੀ ਨੇ ਪੜ੍ਹਾਈ ਅਤੇ ਖੋਜ ਵਿੱਚ ਏਆਈ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਕਾਦਮਿਕ ਸਮੱਗਰੀ ਤਿਆਰ ਕਰਨ ਅਤੇ ਅਧਿਆਪਨ-ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਵਿੱਚ ਇਸ ਦੀ ਭੂਮਿਕਾ ਦੱਸੀ। ਪੀਯੂ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰੋ. ਡਾ. ਨਵੀਨ ਅਗਰਵਾਲ ਨੇ ਅਕਾਦਮਿਕ ਲੇਖਨ ਅਤੇ ਲਿਟਰੇਚਰ ਰਿਵਿਊ ਵਿੱਚ ਏਆਈ ਦੀ ਵਰਤੋਂ ’ਤੇ ਚਰਚਾ ਕੀਤੀ। ਉਨ੍ਹਾਂ ਖੋਜ ਸਮੱਗਰੀ ਲੱਭਣ, ਖੋਜ ਸਮੱਸਿਆ ਦੀ ਪਛਾਣ ਅਤੇ ਰਿਸਰਚ ਪੇਪਰ ਤਿਆਰ ਕਰਨ ਵਿੱਚ ਏਆਈ ਦੀ ਭੂਮਿਕਾ ਬਾਰੇ ਦੱਸਿਆ। ਨਾਲ ਹੀ ਸਮੱਗਰੀ ਦੀ ਸਹੀ ਜਾਣਕਾਰੀ, ਮੌਲਿਕਤਾ ਅਤੇ ਸਹੀ ਹਵਾਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

    Share. Facebook Twitter Pinterest Email WhatsApp

    Related Posts

    ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ LIST

    November 28, 2026

    राष्ट्रीय सफाई कर्मचारी आयोग के माननीय अध्यक्ष ने चंडीगढ़ में समीक्षा बैठक की अध्यक्षता की

    November 14, 2026

    प्रशासक गुलाब चंद कटारिया ने सेक्टर-15 और 24 में आठ परियोजनाओं का किया उद्घाटन और दो प्रमुख परियोजनाओं की रखी आधारशिला

    November 13, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.