ਵਿਦਿਆਰਥੀਆਂ ਤੇ ਪੁਲੀਸ ਵਿਚਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਉਸ ਵੇਲੇ ਮਾਹੌਲ ਬੇਹੱਦ ਤਣਾਅ ਪੂਰਨ ਹੋ ਗਿਆ, ਜਦੋਂ ਪਿਛਲੇ ਅੱਠ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ। ਵਿਦਿਆਰਥੀ ਵਧੀ ਹੋਈ ਫ਼ੀਸ ਵਾਪਸ ਲੈਣ ਅਤੇ ਹੋਰ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦੀ ਰਿਹਾਇਸ਼ ਵੱਲ ਇੱਕ ‘ਜਾਗੋ’ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਮੌਕੇ ’ਤੇ ਤਾਇਨਾਤ ਭਾਰੀ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਧੱਕਾਮੁੱਕੀ ਅਤੇ ਝੜਪ ਹੋ ਗਈ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਮਾਰਚ ਕੱਢ ਰਹੇ ਸਨ, ਪਰ ਪੁਲੀਸ ਨੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਲਈ ਜਬਰਨ ਰੋਕਿਆ। ਵਿਦਿਆਰਥੀਆਂ ਨੇ ਦੱਸਿਆ ਕਿ ਵੱਖ-ਵੱਖ ਕੋਰਸਾਂ ਅਤੇ ਸੇਵਾਵਾਂ ਦੀਆਂ ਫ਼ੀਸਾਂ ਵਿੱਚ 16 ਤੋਂ 102 ਫੀਸਦੀ ਅਤੇ ਹੋਸਟਲ ਫ਼ੀਸ ਵਿੱਚ 42 ਫੀਸਦੀ ਤੱਕ ਦਾ ਭਾਰੀ ਵਾਧਾ ਕੀਤਾ ਗਿਆ ਹੈ।, ਜਿਸ ਨੂੰ ਵਿਦਿਆਰਥੀਆਂ ਨੇ ਸਿਰੇ ਤੋਂ ਖਾਰਜ ਕਰਦਿਆਂ ਫ਼ੀਸ ਵਾਧਾ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਹੈ।
ਫ਼ੀਸ ਵਾਧੇ ਤੋਂ ਇਲਾਵਾ ਵਿਦਿਆਰਥੀ ਯੂਨੀਵਰਸਿਟੀ ’ਚ 4 ਨਵੇਂ ਹੋਸਟਲਾਂ ਦੇ ਨਿਰਮਾਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਅਨੁਸਾਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਧੀਨ ਪ੍ਰਸਤਾਵਿਤ ਹੋਸਟਲਾਂ ਦਾ ਕੰਮ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦਾ ਫੰਡ ਜਾਰੀ ਨਾ ਕਰਨ ਕਾਰਨ ਅਧੂਰਾ ਲਮਕ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਸਿਰ ਚੜ੍ਹਿਆ ਲਗਭਗ 150 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਬੁੱਧਵਾਰ ਸਵੇਰੇ ਕੈਂਪਸ ’ਚ ਸ਼ਾਂਤੀ ਰਹੀ, ਪਰ ਵਿਦਿਆਰਥੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


