ਯੂਨੀਵਰਸਿਟੀ ਪਟਿਆਲਾ ਵਿਖੇ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਸ਼ੁਰੂ ਹੋਏ ਪੱਕੇ ਮੋਰਚੇ ਦੇ ਪਹਿਲੇ ਹੀ ਦਿਨ ਮਾਹੌਲ ਕਾਫੀ ਗਰਮਾ ਗਿਆ। ਯੂਨੀਵਰਸਿਟੀ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸੂਬੇ ਦੇ ਸਿਹਤ ਮੰਤਰੀ ਨੂੰ ਵਿਦਿਆਰਥੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਮੰਤਰੀ ਦੀ ਗੱਡੀ ਦਾ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਨਾਲ ਕੈਂਪਸ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ।
ਘਿਰਾਓ ਦੌਰਾਨ ਵਿਦਿਆਰਥੀ ਆਗੂਆਂ ਨੇ ਸਿਹਤ ਮੰਤਰੀ ’ਤੇ ਸਵਾਲਾਂ ਦੀ ਬੌਛਾਰ ਕਰ ਦਿੱਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਦੀ ਦਿਨੋ-ਦਿਨ ਵਿਗੜ ਰਹੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ। ਇਸ ਦੇ ਨਾਲ ਹੀ ਫੀਸਾਂ ਵਿੱਚ ਕੀਤੇ ਅਥਾਹ ਵਾਧੇ ਨੂੰ ਤੁਰੰਤ ਵਾਪਸ ਲੈਣ, ਪੁਰਾਣੇ ਹੋਸਟਲਾਂ ਦੀ ਮਾੜੀ ਅਤੇ ਖਸਤਾ ਹਾਲਤ ਦੀ ਮੁਰੰਮਤ ਕਰਨ ਅਤੇ ਵਿਦਿਆਰਥੀਆਂ ਲਈ ਨਵੇਂ ਹੋਸਟਲਾਂ ਦੇ ਨਿਰਮਾਣ ਬਾਰੇ ਸਰਕਾਰ ਦੀ ਨੀਅਤ ’ਤੇ ਤਿੱਖੇ ਸਵਾਲ ਪੁੱਛੇ
ਮੰਤਰੀ ਦੇ ਅਚਾਨਕ ਹੋਏ ਇਸ ਘਿਰਾਓ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਸੁਰੱਖਿਆ ਦਸਤਿਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਮੰਤਰੀ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਵਿਦਿਆਰਥੀ ਆਪਣੀਆਂ ਮੰਗਾਂ ’ਤੇ ਅੜੇ ਰਹੇ।
ਵਿਦਿਆਰਥੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੀਆਂ ਵਿਦਿਆਰਥੀ-ਵਿਰੋਧੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਫੀਸ ਵਾਧਾ ਵਾਪਸ ਨਹੀਂ ਲਿਆ ਜਾਂਦਾ ਅਤੇ ਹੋਸਟਲਾਂ ਸਮੇਤ ਹੋਰ ਬੁਨਿਆਦੀ ਮਸਲਿਆਂ ਦਾ ਹੱਲ ਨਹੀਂ ਹੁੰਦਾ, ਇਹ ਪੱਕਾ ਮੋਰਚਾ ਦਿਨ-ਰਾਤ ਜਾਰੀ ਰਹੇਗਾ। ਇਸ ਵਿਰੋਧ ਪ੍ਰਦਰਸ਼ਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ’ਤੇ ਵੱਡਾ ਸਿਆਸੀ ਤੇ ਪ੍ਰਸ਼ਾਸਨਿਕ ਦਬਾਅ ਬਣਾ ਦਿੱਤਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


