ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੰਮ ਕਰ ਰਹੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਕੰਟਰੈਕਟ ’ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਰੈਗੂਲਰ ਪ੍ਰੋਫੈਸਰਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ।
ਇਹ ਫੈਸਲਾ ਸਹਾਇਕ ਪ੍ਰੋਫੈਸਰ ਰਾਜਨ ਗੋਇਲ ਵੱਲੋਂ ਦਾਇਰ ਕੀਤੀ ਗਈ ਰਿੱਟ ਪਟੀਸ਼ਨ (ਨੰਬਰ 21780-2022) ’ਤੇ ਸੁਣਵਾਈ ਕਰਦਿਆਂ ਮਾਨਯੋਗ ਜਸਟਿਸ ਸੰਦੀਪ ਮੁੱਦਗਿਲ ਦੀ ਅਦਾਲਤ ਵੱਲੋਂ 30 ਅਪ੍ਰੈਲ 2026 ਨੂੰ ਸੁਣਾਇਆ ਗਿਆ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਘੱਟੋ-ਘੱਟ ਮਿਆਰਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ। ਕੋਰਟ ਨੇ ਆਦੇਸ਼ ਦਿੱਤਾ ਕਿ ਪਟੀਸ਼ਨਰ ਨੂੰ ਰੈਗੂਲਰ ਅਸਿਸਟੈਂਟ ਪ੍ਰੋਫੈਸਰ ਦੇ ਬਰਾਬਰ ਮਾਸਿਕ ਤਨਖਾਹ ਦਿੱਤੀ ਜਾਵੇ
ਘੱਟ ਤਨਖਾਹ ਨੂੰ ‘ਜਬਰੀ ਮਜ਼ਦੂਰੀ’ ਕਰਾ
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਇਕਰਾਰਨਾਮੇ ਵਾਲੇ ਅਧਿਆਪਕਾਂ ਨੂੰ ਬਹੁਤ ਘੱਟ ਤਨਖਾਹ ਦੇਣਾ ‘ਜਬਰੀ ਮਜ਼ਦੂਰੀ’ ਦੇ ਬਰਾਬਰ ਹੈ, ਜੋ ਕਿ ਸੰਵਿਧਾਨ ਦੀ ਧਾਰਾ 23 ਦੀ ਉਲੰਘਣਾ ਹੈ। ਅਦਾਲਤ ਨੇ ਇਹ ਦਲੀਲ ਵੀ ਖਾਰਜ ਕਰ ਦਿੱਤੀ ਕਿ ਪਟੀਸ਼ਨਰ ਨੇ ਘੱਟ ਤਨਖਾਹ ’ਤੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਕੋਰਟ ਨੇ ਕਿਹਾ ਕਿ ਕਿਸੇ ਵੀ ਮੁਲਾਜ਼ਮ ਦੇ ਕਾਨੂੰਨੀ ਜਾਂ ਸੰਵਿਧਾਨਕ ਹੱਕ ਸਿਰਫ਼ ਸਹਿਮਤੀ ਦੇ ਆਧਾਰ ’ਤੇ ਖਤਮ ਨਹੀਂ ਕੀਤੇ ਜਾ ਸਕਦੇ।
ਬਕਾਏ ਵਿਆਜ ਸਮੇਤ ਅਦਾ ਕਰਨ ਦੇ ਹੁਕਮ
ਕੋਰਟ ਨੇ ਹੁਕਮ ਦਿੱਤਾ ਕਿ ਪਟੀਸ਼ਨਰ ਨੂੰ ਪਿਛਲੇ ਸਾਰੇ ਬਣਦੇ ਬਕਾਏ 6 ਫੀਸਦੀ ਸਾਲਾਨਾ ਵਿਆਜ ਸਮੇਤ ਅਦਾ ਕੀਤੇ ਜਾਣ। ਨਾਲ ਹੀ ਇਹ ਸਾਰੀ ਪ੍ਰਕਿਰਿਆ 2 ਮਹੀਨਿਆਂ ਦੇ ਅੰਦਰ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
165 ਅਧਿਆਪਕਾਂ ਲਈ ਉਮੀਦ ਦੀ ਕਿਰਨ
ਇਸ ਫੈਸਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਲਗਭਗ 165 ਕੰਟਰੈਕਟ ਅਧਿਆਪਕਾਂ ਲਈ ਉਮੀਦ ਦੀ ਨਵੀਂ ਕਿਰਨ ਜਾਗੀ ਹੈ, ਜੋ ਪਿਛਲੇ 15 ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਨੇ ਕਿਹਾ ਕਿ ਇਹ ਫੈਸਲਾ ਅਧਿਆਪਕਾਂ ਲਈ ਨਿਆਂ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਅਤੇ ਹੁਣ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਉਮੀਦ ਹੈ ਕਿ ਉਹ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰੇਗਾ।
ਹੁਣ ਸਭ ਦੀ ਨਜ਼ਰ ਪ੍ਰਸ਼ਾਸਨ ’ਤੇ
ਇਸ ਅਹਿਮ ਫੈਸਲੇ ਤੋਂ ਬਾਅਦ ਹੁਣ ਸਾਰੇ ਅਧਿਆਪਕਾਂ ਦੀਆਂ ਨਜ਼ਰਾਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਕੀ ਪ੍ਰਸ਼ਾਸਨ ਅਧਿਆਪਕਾਂ ਨੂੰ ਬਣਦਾ ਹੱਕ ਦੇ ਕੇ ਇਨਸਾਫ਼ ਕਰਦਾ ਹੈ ਜਾਂ ਇਹ ਮਾਮਲਾ ਹੋਰ ਲੰਬਾ ਖਿੱਚਦਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


