ਪੰਜਾਬ ਭਰ ਵਿੱਚ ਅੱਜ ਆਮ ਮੁਸਾਫ਼ਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਹੜਤਾਲ ਕਾਰਨ ਸੂਬੇ ਦੇ ਵੱਖ-ਵੱਖ ਡਿਪੂਆਂ ਤੋਂ ਚੱਲਣ ਵਾਲੀਆਂ ਸਰਕਾਰੀ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਹੇਗਾ।
ਇਹ ਹੜਤਾਲ ‘ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਦੇ ਸੱਦੇ ’ਤੇ ਕੀਤੀ ਜਾ ਰਹੀ ਹੈ। ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸਿੰਗ ਨੂੰ ਖ਼ਤਮ ਕਰਨਾ ਅਤੇ ਬੀਤੇ ਸਾਲ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮ ਆਗੂਆਂ ’ਤੇ ਦਰਜ ਕੀਤੇ ਪੁਲੀਸ ਕੇਸ ਵਾਪਸ ਲੈਣਾ ਸ਼ਾਮਲ ਹੈ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ ਨੂੰ ਇੱਕ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਸੰਘਰਸ਼ੀ ਕਾਮਿਆਂ ਨੇ ਸਰਕਾਰ ਨੂੰ ਹੜਤਾਲ ਦਾ ਨੋਟਿਸ ਪਹਿਲਾਂ ਹੀ ਦੇ ਦਿੱਤਾ ਸੀ, ਪਰ ਬਾਰ-ਬਾਰ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਕਿਹਾ, “ਸਾਨੂੰ ਕਈ ਵਾਰ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦਿੱਤੇ ਗਏ। ਲੰਘੇ ਵੀਰਵਾਰ ਨੂੰ ਵੀ ਟਰਾਂਸਪੋਰਟ ਪ੍ਰਬੰਧਕਾਂ ਨਾਲ ਹੋਈ ਬੈਠਕ ’ਚ ਭਰੋਸਾ ਤਾਂ ਦਿੱਤਾ ਗਿਆ, ਪਰ ਕੋਈ ਵੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸੇ ਕਾਰਨ ਐਤਵਾਰ ਅੱਧੀ ਰਾਤ ਤੋਂ ਹੀ ਸਾਰੇ ਠੇਕਾ ਕਾਮਿਆਂ ਨੇ ਕੰਮ ਛੱਡ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਮੱਦੇਨਜ਼ਰ ਯੂਨੀਅਨ ਵੱਲੋਂ ਮੁਹਾਲੀ ਵਿਖੇ ਭੁੱਖ ਹੜਤਾਲ ਕਰਨ ਦੀ ਵੀ ਯੋਜਨਾ ਬਣਾਈ ਗਈ ਹੈ। ਇਸ ਤੋਂ ਇਲਾਵਾ, ਸੋਮਵਾਰ ਸਵੇਰੇ 10 ਵਜੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਅਹਿਮ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ’ਤੇ ਕੋਈ ਲਿਖਤੀ ਭਰੋਸਾ ਨਾ ਦਿੱਤਾ, ਤਾਂ ਇਹ ਹੜਤਾਲ ਅਣਮਿਥੇ ਸਮੇਂ ਲਈ ਜਾਰੀ ਰਹੇਗੀ ਅਤੇ ਮੰਗਲਵਾਰ ਤੋਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਯੂਨੀਅਨ ਦੀ ਮੰਗ ਹੈ ਕਿ ਪਿਛਲੇ 11 ਤੋਂ 12 ਸਾਲਾਂ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ 15 ਤੋਂ 16 ਸਾਲਾਂ ਤੋਂ ਆਊਟਸੋਰਸਿੰਗ ’ਤੇ ਕੰਮ ਕਰ ਰਹੇ ਕਾਮਿਆਂ ਨੂੰ ਸਿੱਧੇ ਵਿਭਾਗੀ ਠੇਕੇ ’ਚ ਲਿਆਂਦਾ ਜਾਵੇ। ਇਸ ਦੇ ਨਾਲ ਹੀ, ਲੰਘੇ ਸਾਲ ਨਵੰਬਰ ਮਹੀਨੇ ਵਿੱਚ ਕਿਲੋਮੀਟਰ ਸਕੀਮ ਵਿਰੁੱਧ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹੜਤਾਲ ਦੇ ਪਹਿਲੇ ਹੀ ਦਿਨ ਬੱਸ ਸੇਵਾਵਾਂ ਠੱਪ ਹੋਣ ਕਾਰਨ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ, ਦਫ਼ਤਰੀ ਕਾਮਿਆਂ ਅਤੇ ਖਾਸ ਕਰਕੇ ਮਹਿਲਾ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ ਅਤੇ ਲੋਕ ਨਿੱਜੀ ਤੇ ਹੋਰ ਸਾਧਨਾਂ ਦਾ ਸਹਾਰਾ ਲੈਣ ਲਈ ਮਜਬੂਰ ਹਨ।
ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਇਸ ਸਬੰਧੀ ਸਵੇਰੇ 10 ਵਜੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਹੋਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਬੇਸਿੱਟਾ ਰਹੀ ਤਾਂ ਇਹ ਹੜਤਾਲ ਅਣਮਿਥੇ ਸਮੇਂ ਲਈ ਐਲਾਨ ਦਿੱਤੀ ਜਾਵੇਗੀ ਅਤੇ ਜੇਕਰ ਸਰਕਾਰ ਮੰਗਾਂ ਮੰਨ ਲੈਂਦੀ ਹੈ ਤਾਂ ਹੜਤਾਲ ਵਾਪਸ ਲੈਣ ’ਤੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਹੜਤਾਲ ਦੇ ਸਬੰਧ ਵਿੱਚ ਹੜਤਾਲੀ ਵਰਕਰਾਂ ਵੱਲੋਂ 2 ਅਗਸਤ ਦੀ ਸ਼ਾਮ ਨੂੰ ਹੀ ਆਪੋ-ਆਪਣੀਆਂ ਬੱਸਾਂ ਸਬੰਧਤ ਡਿਪੂਆਂ ਵਿੱਚ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


