ਪੀਆਰਟੀਸੀ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਇੱਕ ਵਾਰ ਫੇਰ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਹੱਕੀਂ ਮੰਗਾਂ ਦੇ ਚੱਲਦੇ ਪੰਜਾਬ ਭਰ ਦੇ ਵੱਖ ਵੱਖ ਡਿਪੂਆਂ ’ਤੇ ਗੇਟ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ 18 ਮਈ ਨੂੰ ਠੇਕਾ ਮੁਲਾਜ਼ਮ ਸੰਕੇਤਕ ਹੜਤਾਲ ਕਰਨਗੇ।
ਇਸੇ ਦੇ ਚੱਲਦੇ ਠੇਕਾ ਮੁਲਾਜ਼ਮਾਂ ਨੇ ਲੁਧਿਆਣਾ ਦੇ ਡੀਪੂ ਤੋਂ ਗੇਟ ਰੈਲੀ ਕੱਢ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਤੋਂ ਹੀ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਦੇ ਆ ਰਹੇ ਹਨ।
ਮੁਲਾਜ਼ਮਾਂ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਧਰਨਾ ਪ੍ਰਦਰਸ਼ਨੀਆਂ ਦੇ ਦੌਰਾਨ ਉਹਨਾਂ ਦੇ ਕਈ ਮੁਲਾਜ਼ਮਾਂ ’ਤੇ ਮਾਮਲੇ ਵੀ ਦਰਜ ਕੀਤੇ ਹਨ ਉਹ ਹਜੇ ਵੀ ਜੇਲ੍ਹਾਂ ’ਚ ਬੰਦ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 25, 26, 27 ਤਰੀਕ ਨੂੰ ਉਹ ਮੁਕੰਮਲ ਤੌਰ ਤੇ ਹੜਤਾਲ ’ਤੇ ਜਾ ਰਹੇ ਹਨ।
ਸੰਗਰੂਰ ’ਚ ਪੀਆਰਟੀਸੀ ਦੇ ਆਗੂਆਂ ਨੇ ਦੱਸਿਆ ਕਿ 28 ਨਵੰਬਰ ਨੂੰ ਉਨ੍ਹਾਂ ਦੇ ਸਾਥੀਆਂ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੇ ਚੱਲਦੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ’ਤੇ ਪਰਚੇ ਵੀ ਦਰਜ ਕੀਤੇ। ਉਹ ਕੋਈ ਅਪਰਾਧੀ ਨਹੀਂ ਹਨ ਅਤੇ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਮੀਟਿੰਗ ਦਾ ਨਤੀਜਾ ਹਰ ਵਾਰ ਬੇਸਿੱਟਾ ਹੀ ਨਿਕਲ ਕਰ ਰਹੀ ਹੈ। ਇਸੇ ਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆਂ ਕਿਉਂਕਿ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਹੈ।
ਠੇਕਾ ਮੁਲਾਜ਼ਮਾਂ ਦਾ ਇਹ ਵੀ ਕਹਿਣਾ ਹੈ ਕਿ ਜੇਲ੍ਹ ’ਚ ਬੰਦ ਮੁਲਾਜ਼ਮ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਦੇ ਨਿੱਕੇ-ਨਿੱਕੇ ਬੱਚੇ ਹਨ। ਪਰ ਸਰਕਾਰ ਉਨ੍ਹਾਂ ਦੇ ਧੱਕੇਸ਼ਾਹੀ ਕਰ ਰਹੀ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


