ਪੰਜਾਬ ਵਿਚ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਐੱਸ.ਡੀ.ਐੱਮ. ਦਫਤਰ ਗਿੱਦੜਬਾਹਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਰੇਬਾਜੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਅਦ ਗਿੱਦੜਬਾਹਾ ਦੇ ਇੰਚਾਰਜ ਗੁਰਵਿੰਦਰ ਸਿੰਘ ਵਣਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਮੇਂ ਵਿਚ ਲੰਬੇ ਬਿਜਲੀ ਕੱਟਾਂ ਨਾਲ ਜੂਝ ਰਹੇ ਹਨ, ਜਿਸ ਕਾਰਨ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨੂੰ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ 2007 ਵਿਚ ਸ਼ਿਅਦ ਦੀ ਸਰਕਾਰ ਬਣਨ ਤੋਂ ਬਾਅਦ ਸ਼ਿਅਦ ਦੇ ਸਾਲ 2009 ਵਿਚ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਕਰ ਦਿੱਤਾ ਸੀ ਪਰੰਤੂ ਮੌਜੂਦਾ ਭਗਵੰਤ ਮਾਨ ਦੇ ਸਮੇਂ ਬਿਜਲੀ ਸਰਪਲਸ ਹੋਣਾ ਤਾਂ ਦੂਰ ਦੀ ਗੱਲ ਹੈ, ਸਗੋਂ ਸ਼ਾਮ ਨੂੰ ਕੰਮਾਂ ਕਾਜੋ ਤੋਂ ਵਾਪਿਸ ਪਰਤਦੇ ਲੋਕਾਂ ਨੂੰ ਜਰੂਰਤ ਅਨੁਸਾਰ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਜਲੀ ਸੰਕਟ ਵਿਚੋਂ ਬਾਹਰ ਕੱਢਣ ਲਈ ਭਗਵੰਤ ਮਾਨ ਸਰਕਾਰ ਗੰਭੀਰ ਨਹੀਂ ਹੈ ਕਿਉਕਿ ਜੇਕਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੁੰਦੀ ਤਾਂ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਰਾਹੀਂ ਕੇਂਦਰੀ ਪੂਲ ਤੋਂ ਬਿਜਲੀ ਪ੍ਰਾਪਤ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਿਰਫ ਇਕ ਹੀ ਏਜੰਡਾ ਹੈ ਕਿ ਰਾਜ ਦੀ ਜਨਤਾ ਨੂੰ ਕਿਸ ਪ੍ਰਕਾਰ ਲੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਇੱਥੋਂ ਤੱਕ ਕਿ ਪੰਜਾਬ ਦੀ ਅਮਨ ਸ਼ਾਂਤੀ ਤੱਕ ਭੰਗ ਹੋ ਚੁੱਕੀ ਹੈ ਅਤੇ ਪੰਜਾਬ ਦੀ ਜਨਤਾ ਇਸ ਸਰਕਾਰ ਤੋਂ ਨਿਜਾਤ ਪਾਉਣ ਲਈ ਪੱਬਾਂ ਭਾਰ ਹੈ ਅਤੇ ਇਸ ਸਰਕਾਰ ਤੋਂ ਨਿਜਾਤ ਪਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਸਾਲ 2017 ਤੋਂ 2022 ਤੱਕ ਰਾਜ ਦੇ ਲੋਕਾਂ ਨੇ ਕਾਂਗਰਸ ਸਰਕਾਰ ਵੀ ਦੇਖੀ ਹੈ, ਜਿਸਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਸੀ, ਭਾਂਵੇ ਉਹ ਕਰਜਾ ਮੁਆਫੀ ਹੋਵੇ ਜਾਂ ਫਿਰ ਘਰ ਘਰ ਨੌਕਰੀ ਦੇਣ ਦਾ ਵਾਅਦਾ ਹੋਵੇ। ਉਨ੍ਹਾਂ ਸ਼ਿਅਦ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਮੁੱਠ ਹੋ ਕੇ ਹੁਣ ਤੋਂ ਹੀ ਆਪਣੇ ਕੰਮ ਵਿਚ ਡੱਟ ਜਾਣ ਤਾਂ ਜੋ ਸਾਲ 2027 ਵਿਚ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪੰਜਾਬ ਵਿਚ ਬਣਾ ਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਮੌਕੇ ਇੰਚਾਰਜ ਗੁਰਵਿੰਦਰ ਸਿੰਘ ਵਣਵਾਲਾ ਤੋਂ ਇਲਾਵਾ ਬੀਬੀ ਗੁਰਦਿਆਲ ਕੌਰ ਮਲੱਣ, ਐਡਵੋਕੇਟ ਗੁਰਮੀਤ ਸਿੰਘ ਮਾਨ, ਗੁਰਚਰਨ ਸਿੰਘ ਭਲਾਈਆਣਾ, ਚਰਨਜੀਤ ਸਿੰਘ ਭੂੰਦੜ, ਜੱਸਾ ਹੁਸਨਰ, ਗੁਰਲਾਲ ਸਿੰਘ ਸੁਖਨਾ, ਐਡਵੋਕੇਟ ਗੁਰਪਿੰਕਸ ਮਾਨ, ਬਲਵੰਤ ਸਿੰਘ ਗੁਰੂਸਰ, ਕਾਕਾ ਚਹਿਲ, ਸੁਖਜੀਤ ਸਿੰਘ ਸਰਪੰਚ, ਜਗਨੰਦਨ ਸਿੰਘ ਗਿੱਲ, ਬਲਵਿੰਦਰ ਸਿੰਘ ਐਮ.ਡੀ. ਦੋਦਾ, ਗੁਰਦੇਵ ਸਿੰਘ ਕਾਉਣੀ, ਭਗਵਾਨ ਸਿੰਘ ਸੂਰੇਵਾਲਾ, ਗੁਰਲਾਭ ਸਿੰਘ ਕੋਟਲੀ, ਹੈਪੀ ਗੁਰੂਸਰ, ਸਵਰਨ ਸਿੰਘ ਸੂਰੇਵਾਲਾ ਅਤੇ ਜਿੰਮੀ ਸੁਖਨਾ ਆਦਿ ਵੀ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


