ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।
ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਦਕਿ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ।
ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਇਹ ਕੰਧ ’ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਅਤੇ ਹਰ ਕੋਈ ਇਸ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ।
ਉੱਥੇ ਹੀ, ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ ’ਤੇ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ ਹੈ।
ਜਦਕਿ ਆਪ ਆਗੂਆਂ ਵੱਲੋਂ ਅਕਾਲੀ ਦਲ ਅਤੇ ਭਾਜਪਾ ਨੂੰ ਕ੍ਰਮਵਾਰ ‘ਚਿੱਟਾ ਪਾਰਟੀ’ ਅਤੇ ‘ਈਡੀ ਪਾਰਟੀ’ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਨਿਸ਼ਚਿਤ ਤੌਰ ’ਤੇ ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਖ਼?ਲਾਫ਼ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ, ਲੇਕਿਨ ਆਪ ਵੀ ਇਸ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹੈ। ਕਿਉਂਕਿ ਉਹ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼?ਲਾਫ਼ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਜੇਕਰ ਭਾਜਪਾ ‘ਈਡੀ ਪਾਰਟੀ’ ਹੈ, ਤਾਂ ਫਿਰ ਆਪ ‘ਵਿਜੀਲੈਂਸ ਪਾਰਟੀ’ ਹੈ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਬਿੱਟੂ ਆਪਣੀ ਸਿਆਸੀ ਅਹਿਮੀਅਤ ਪਹਿਲਾਂ ਹੀ ਗੁਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਹੁਣ ਰਾਜ ਸਭਾ ਮੈਂਬਰ ਵੀ ਨਹੀਂ ਰਹਿਣਗੇ ਅਤੇ ਸੰਭਵ ਹੈ ਕਿ ਜਲਦੀ ਆਪਣਾ ਮੰਤਰੀ ਦਾ ਅਹੁਦਾ ਵੀ ਗੁਆ ਬੈਠਣ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ, ਜਿਸਦਾ ਅਹਿਸਾਸ ਬਿੱਟੂ ਨੂੰ ਹੁਣ ਤੱਕ ਹੋ ਗਿਆ ਹੋਵੇਗਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


