ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਕਤਲ, ਗੋਲੀਬਾਰੀ ਅਤੇ ਹੋਰ ਅਪਰਾਧਿਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਆਮ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਮੋਗਾ ਵਿੱਚ ਫਾਇਰਿੰਗ ਦੀ ਘਟਨਾ ਸੂਬਾ ਸਰਕਾਰ ਦੇ ਕਾਨੂੰਨ-ਵਿਵਸਥਾ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆਉਂਦੀ ਹੈ।
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ 23 ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ ਹੋ ਚੁੱਕੇ ਹਨ ਅਤੇ ਪੁਲਿਸ ਮੁੱਖ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਣ ਵਰਗੀਆਂ ਗੰਭੀਰ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਹਾਲਾਤ ਇਹ ਹਨ ਕਿ ਪੁਲਿਸ ਅਧਿਕਾਰੀਆਂ ਨੂੰ ਆਪਣੇ ਮੁਲਾਜ਼ਮਾਂ ਲਈ ਲਿਖਤੀ ਹਦਾਇਤਾਂ ਜਾਰੀ ਕਰਨੀਆਂ ਪੈ ਰਹੀਆਂ ਹਨ ਕਿ ਉਹ ਵਰਦੀ ਪਹਿਨ ਕੇ ਬਾਹਰ ਨਾ ਜਾਣ। ਪੁਲਿਸ ਥਾਣਿਆਂ ਦੇ ਬਾਹਰ ਜਾਲ ਲਗਾਉਣੇ ਅਤੇ ਕੰਧਾਂ ਉੱਚੀਆਂ ਕਰਨੀਆਂ ਪੈ ਰਹੀਆਂ ਹਨ। ਇਹ ਸਥਿਤੀ ਸੂਬੇ ਦੀ ਸੁਰੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਪਰਾਧ ਅਤੇ ਅਰਾਜਕਤਾ ਦੀ ਅੱਗ ਵਿੱਚ ਸੜ ਰਿਹਾ ਹੈ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਦੌਰਿਆਂ ਵਿੱਚ ਰੁੱਝੇ ਹੋਏ ਹਨ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਚਿੰਤਾ ਕਰਨ ਦੀ ਬਜਾਏ ਮੁੱਖ ਮੰਤਰੀ ਨੂੰ ਆਪਣੇ ਜਨਮਦਿਨ ਦੀ ਫ਼?ਕਰ ਹੈ। ਵਿਦੇਸ਼ ਤੋਂ ਵਾਪਸੀ ’ਤੇ ਉਨ੍ਹਾਂ ਦੇ ਸਾਮਾਨ ’ਤੇ ਕਥਿਤ ਕਸਟਮ ਡਿਊਟੀ ਲੱਗਣ ਦਾ ਮਾਮਲਾ ਵੀ ਚਰਚਾ ਵਿੱਚ ਹੈ।
ਕੇਵਲ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ, ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਬਣਾਏ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੱਦ ਤੱਕ ਡਿੱਗ ਚੁੱਕੀ ਹੈ ਅਤੇ ਸਰਕਾਰ ਨੂੰ ਇਸ ਦੀ ਜਵਾਬਦੇਹੀ ਤੋਂ ਭੱਜਣ ਦੀ ਬਜਾਏ ਠੋਸ ਕਦਮ ਚੁੱਕਣੇ ਚਾਹੀਦੇ ਹਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


