ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ ਰੋਜ਼ਗਾਰ ਪ੍ਰਦਾਨ ਕਰਨਾ ਹੈ।
ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ 6.48 ਕਰੋੜ ਤੋਂ ਵੱਧ ਓ.ਪੀ.ਡੀ. ਅਤੇ 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਤਿਕਾਰ ਯੋਜਨਾ ਸਮੇਤ ਹੋਰ ਕਲਿਆਣਕਾਰੀ ਪਹਿਲਕਦਮੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ।
ਐਕਸ ’ਤੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਜਨਤਕ ਰੈਲੀ ਦੌਰਾਨ ਕੀਤਾ ਗਿਆ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 6.5 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ ਅਤੇ ਇਨ੍ਹਾਂ ਮਰੀਜ਼ਾਂ ਨੇ ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਪ੍ਰਾਪਤ ਕੀਤੀ ਹੈ। ਸਾਡੀ ਸਰਕਾਰ ਦਾ ਮਿਸ਼ਨ ਲੋਕਾਂ ਤੋਂ ਜਿੱਤ ਜਾਂ ਹਾਰ ਦੇ ਨਾਅਰੇ ਲਵਾਉਣਾ ਨਹੀਂ, ਸਗੋਂ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ, ਸਿੱਖਿਆ ਅਤੇ ਰੋਜ਼ਗਾਰ ਯਕੀਨੀ ਬਣਾਉਣਾ ਹੈ। ਰਵਾਇਤੀ ਸਿਆਸੀ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ। ਉਹ ਸਾਨੂੰ ਬਦਨਾਮ ਕਰਨ ਲਈ ਭਾਵੇਂ ਕਿੰਨੇ ਵੀ ਹੱਥਕੰਡੇ ਅਪਣਾ ਲੈਣ, ਪਰ ਜਦੋਂ ਤੱਕ ਮੇਰੇ ਕੋਲ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੈ, ਮੈਨੂੰ ਉਨ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਇਨਕਲਾਬ ਜ਼ਿੰਦਾਬਾਦ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਨਵੇਂ ਸਮਰਪਿਤ ਕੀਤੇ ਗਏ ਕਲੀਨਿਕਾਂ ਵਿੱਚੋਂ 36 ਅੰਮ੍ਰਿਤਸਰ ਵਿੱਚ, 26 ਪਟਿਆਲਾ ਵਿੱਚ, 17 ਲੁਧਿਆਣਾ ਵਿੱਚ, 12 ਗੁਰਦਾਸਪੁਰ ਵਿੱਚ, 11 ਜਲੰਧਰ ਵਿੱਚ ਅਤੇ 10 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਹਨ, ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ ਕਲੀਨਿਕ ਸਥਾਪਤ ਕੀਤੇ ਗਏ ਹਨ। ਇਹ ਕਲੀਨਿਕ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਉਂਦੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਜ਼ਰੂਰੀ ਸਿਹਤ ਸੇਵਾਵਾਂ ਮਿਲ ਸਕਣ।”
ਇਸ ਉਪਰਾਲੇ ਪ੍ਰਤੀ ਲੋਕਾਂ ਦੇ ਵਧ ਰਹੇ ਹੁੰਗਾਰੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ 1,090 ਆਮ ਆਦਮੀ ਕਲੀਨਿਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਇਆ ਹੈ। ਰੋਜ਼ਾਨਾ ਲਗਭਗ ਇਕ ਲੱਖ ਲੋਕ ਇਲਾਜ ਲਈ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ ਅਤੇ ਹੁਣ ਤੱਕ ਕੁੱਲ 6.48 ਕਰੋੜ ਲੋਕਾਂ ਦੀ ਓ.ਪੀ.ਡੀ. ਦਰਜ ਕੀਤੀ ਜਾ ਚੁੱਕੀ ਹੈ। ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਾਂ ਨੇ ਇਨ੍ਹਾਂ ਸਹੂਲਤਾਂ ਵਿੱਚ ਕਿੰਨਾ ਵੱਡਾ ਭਰੋਸਾ ਪ੍ਰਗਟਾਇਆ ਹੈ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚੋਂ 1.98 ਕਰੋੜ ਮਰੀਜ਼ ਵਿਸ਼ੇਸ਼ ਬਿਮਾਰੀਆਂ ਤੋਂ ਪੀੜਤ ਸਨ, ਜਦੋਂ ਕਿ 3.63 ਕਰੋੜ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਗਏ ਹਨ। ਇਹ ਸਹੂਲਤਾਂ ਮੈਡੀਕਲ ਸਲਾਹ, ਦਵਾਈਆਂ ਅਤੇ ਜਾਂਚ ਸੇਵਾਵਾਂ ਬਿਨਾਂ ਕਿਸੇ ਵਾਧੂ ਖਰਚੇ ਦੇ ਯਕੀਨੀ ਬਣਾ ਕੇ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਦੇ ਰਹੀਆਂ ਹਨ।”
ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਪੈਸੇ ਦੀ ਘਾਟ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਹੁਣ ਤੱਕ 54.20 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਯੋਜਨਾ ਤਹਿਤ ਆਉਂਦੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਾ ਹੱਕਦਾਰ ਹੈ। ਹੁਣ ਤੱਕ 8.02 ਲੱਖ ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।”
ਸਿਹਤ ਵਿਭਾਗ ਵਿੱਚ ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਸਰਕਾਰੀ ਯਤਨਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸਿਹਤ ਵਿਭਾਗ ਵਿੱਚ 5,388 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਅਸੀਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਕੀਤੀ ਹੈ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਪਹੁੰਚਯੋਗ ਅਤੇ ਕਿਫ਼ਾਇਤੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਸੂਬੇ ਦੀ ਵਿਆਪਕ ਵਚਨਬੱਧਤਾ ਦਾ ਹਿੱਸਾ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਈਸ਼ਾਨ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


