ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ। ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਾਜ਼ਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਣਾ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਸਿੱਖਿਆ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਖੰਨਾ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਹਰ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਸਾਰਥਕ ਇਸਤੇਮਾਲ ਕਰਦਿਆਂ ਭਵਿੱਖ ਵਿੱਚ ਵੀ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕਰਦਾ ਰਹੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


