ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ।
ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।
ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


