ਪੰਜਾਬ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਅੱਜ ਅਧਿਕਾਰਤ ਤੌਰ ’ਤੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ। ਕਮਿਸ਼ਨਰ ਦੇ ਐਲਾਨ ਦੇ ਨਾਲ ਹੀ ਪੂਰੇ ਸੂਬੇ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨ ਅਨੁਸਾਰ, ਇਸ ਵਾਰ ਪੰਜਾਬ ਭਰ ਦੀਆਂ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਵਿੱਚ ਕੁੱਲ 36,72,932 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਕੇ ਨਵੇਂ ਨੁਮਾਇੰਦਿਆਂ ਦੀ ਚੋਣ ਕਰਨਗੇ।
ਚੋਣ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਵੋਟਾਂ ਪਾਉਣ ਦਾ ਅਮਲ 26 ਮਈ 2026 ਨੂੰ ਮੁਕੰਮਲ ਕੀਤਾ ਜਾਵੇਗਾ ਅਤੇ 29 ਮਈ ਨੂੰ ਨਤੀਜੇ ਨਤੀਜੇ ਆਉਣਗੇ। ਅੱਜ ਤੋਂ ਚੋਣ ਜਾਬਤਾ ਲਾਗੂ ਹੋਣ ਕਾਰਨ ਸਰਕਾਰ ਹੁਣ ਕਿਸੇ ਵੀ ਨਵੇਂ ਪ੍ਰੋਜੈਕਟ ਜਾਂ ਵਿਕਾਸ ਕਾਰਜ ਦਾ ਐਲਾਨ ਨਹੀਂ ਕਰ ਸਕੇਗੀ। ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ।
ਚੋਣਾਂ ਦੀ ਤਰੀਕ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿੱਚ ਇਹ ਚੋਣਾਂ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


