ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ ਪਿੰਡ ਜੀਂਦੜ ਵਿਖੇ ਸੀਵਰੇਜ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸੇ ਸੋਚ ਤਹਿਤ ਪਿੰਡ ਜੀਂਦੜ ਵਿੱਚ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ ਅਤੇ ਸਫ਼ਾਈ ਪ੍ਰਬੰਧ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਨਾਲ ਪਿੰਡ ਵਾਸੀਆਂ ਨੂੰ ਸਿਹਤਮੰਦ ਅਤੇ ਸੁਚੱਜਾ ਵਾਤਾਵਰਨ ਪ੍ਰਾਪਤ ਹੋਵੇਗਾ, ਜਿਸ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵੀ ਸੁਧਾਰ ਆਵੇਗਾ।
ਐਡਵੋਕੇਟ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਵਿਕਾਸੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ, ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਲੋਕਾਂ ਨੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਲਈ ਪੰਜਾਬ ਸਰਕਾਰ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


