ਵਿਦਿਆਰਥਣਾਂ ਵੱਲੋਂ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।
ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।
ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ, ‘ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।’
ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਭਰ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨਾਲ ਤਰੁੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਮੁਅੱਤਲੀ ਦੌਰਾਨ ਮੁਲਜ਼ਮ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਦਫਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਨੂੰ ਉਸ ਦਾ ਮੁੱਖ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ ਜਿੱਥੇ ਉਸਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


