ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਵਿਕਾਸ ਅਤੇ ਲੋਕ ਹਿੱਤਾਂ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਅੱਜ ਉਹੀ ਸਰਕਾਰ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਤੋਂ ਵੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੋਕਤੰਤਰ ਲਈ ਚਿੰਤਾਜਨਕ ਅਤੇ ਨਿੰਦਣਯੋਗ ਹੈ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਵਿੱਚ ਦਫ਼ਾ 163 ਲਾਗੂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੇ ਸੰਵਿਧਾਨਕ ਹੱਕਾਂ ’ਤੇ ਪਾਬੰਦੀਆਂ ਲਗਾਈਆਂ ਜਾਂਦੀਆਂ ਰਹੀਆਂ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਰੁਕਾਵਟਾਂ ਦੂਰ ਨਾ ਕੀਤੀਆਂ ਗਈਆਂ ਤਾਂ ਪੰਜਾਬ ਦੇ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਦਫ਼ਾ 163 ਦਾ ਹਵਾਲਾ ਦੇ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਰੋਸ ਪ੍ਰਗਟ ਕਰਨ ਲਈ ਸਖ਼ਤ ਕਦਮ ਚੁੱਕਣੇ ਪਏ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਗਲਤ ਕਾਨੂੰਨਾਂ ਅਤੇ ਨੀਤੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਧੱਕ ਰਹੀ ਹੈ। ਉਨ੍ਹਾਂ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੋਕਤੰਤਰਿਕ ਹੱਕਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਰਣਧੀਰ ਸਿੰਘ ਰੱਖੜਾ, ਰਵਿੰਦਰ ਸਿੰਘ ਬਿੰਦਾ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਡੰਡੋਆ, ਕੈਪਟਨ ਖੁਸ਼ਵੰਤ ਸਿੰਘ ਢਿੱਲੋਂ, ਗੁਰਚਰਨ ਸਿੰਘ ਕੌਲੀ, ਬਲਵਿੰਦਰ ਸਿੰਘ ਕਰਹੇੜੀ, ਵਰਿੰਦਰ ਸਿੰਘ ਡਕਾਲਾ, ਬਲਵਿੰਦਰ ਸਿੰਘ ਲਵਲੀ, ਜਸਵਿੰਦਰਪਾਲ ਸਿੰਘ ਚੱਢਾ, ਸੱਕੂ ਪਟਿਆਲਾ ਅਤੇ ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Breaking News
- हरियाणा के सेवाभाव और आतिथ्य के मुरीद हुए मेहमान सीपीए सम्मेलन में विधान सभा ने पेश की भव्य आयोजन और उत्कृष्ट मेजबानी की नई मिसाल विधान सभा अध्यक्ष हरविन्द्र कल्याण ने जताया आभार
- प्रदेश में खाद की कोई कमी नहीं होनी चाहिए कहा ,जमाखोरी और कालाबाज़ारी करने वालों पर होगी सख्त कार्रवाई:कृषि मंत्री श्याम सिंह राणा
- मुख्यमंत्री ने रोहतक में हुए हादसे पर जताया दुःख हादसे में मृतकों को 10 लाख रूपए और घायलों को दो लाख रुपए की सहायता राशि की घोषणा
- मुख्यमंत्री नायब सिंह सैनी के नेतृत्व में पंचायतों को मिला अभूतपूर्व सशक्तिकरण, विकसित भारत की नींव बन रहे गांव : कृष्ण लाल पंवार
- प्रधानमंत्री नरेंद्र मोदी अब तक 17 बार हरियाणा का दौरा कर चुके हैं और प्रत्येक अवसर पर उन्होंने प्रदेश को विकास की नई सौगातें दी: नायब सिंह सैनी
- प्रधानमंत्री ने सबका साथ-सबका विश्वास लेकर देश को नई बुलंदियों पर पहुंचाया – अनिल विज
- प्रधानमंत्री से हर मुलाकात ने कुछ नया सिखाया, उनके दूरदर्शी नेतृत्व में सड़क और पेयजल क्षेत्र में हरियाणा ने लिखी विकास की नई इबारत : रणबीर गंगवा
- “गर्भ में बेटियों की हत्या एक जघन्य और अक्षम्य अपराध है, दोषियों को किसी भी कीमत पर बख्शा नहीं जाएगा” – स्वास्थ्य मंत्री आरती सिंह राव


