ਚੰਡੀਗੜ੍ਹ ਵਿੱਚ ਪੈਟਰੋਲ ਪੰਪਾਂ ਉੱਤੇ ਚੱਲ ਰਹੀਆਂ ਪੈਟਰੋਲ ਅਤੇ ਡੀਜ਼ਲ ਦੀ ਲਿਮਿਟ ਸਬੰਧੀ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਆਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਇੱਕ ਪੈਟਰੋਲ ਪੰਪ ਵੱਲੋਂ ਤੇਲ ਵਿੱਕਰੀ ਲਈ ਸੀਮਤ ਰਾਸ਼ੀ ਨਿਰਧਾਰਿਤ ਕੀਤੀ ਗਈ ਸੀ।। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪੈਟਰੋਲ ਡੀਜ਼ਲ ਦੀ ਵਿੱਕਰੀ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੀਮਾ ਤੈਅ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਰੀ ਪ੍ਰੈਸ ਨੋਟ ਰਾਹੀਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਦੇ ਪੈਟਰੋਲ ਪੰਪਾਂ ’ਤੇ ਤੇਲ ਦੀ ਰਾਸ਼ਨਿੰਗ ਨੂੰ ਅਸਥਾਈ ਤੌਰ ’ਤੇ ਲਾਗੂ ਕਰਨ ਸੰਬੰਧੀ ਗੁੰਮਰਾਹਕੁੰਨ ਅਤੇ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਸਥਾਨਕ ਸਪਲਾਈ ਵਿਘਨਾਂ ਦਾ ਹਵਾਲਾ ਦਿੰਦੇ ਹੋਏ, ਇਹ ਰਿਪੋਰਟਾਂ ਝੂਠਾ ਦਾਅਵਾ ਕਰਦੀਆਂ ਹਨ ਕਿ ਦੋ ਪਹੀਆ ਵਾਹਨਾਂ ਲਈ 500 ਰੁਪਏ ਅਤੇ ਚਾਰ ਪਹੀਆ ਵਾਹਨਾਂ ਲਈ 1,500 ਰੁਪਏ ਦੀ ਸੀਮਾ ਲਗਾਈ ਗਈ ਹੈ।
ਇਸ ਸਬੰਧ ਵਿੱਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਜਾਂ ਡੀਜ਼ਲ ਦੀ ਵਿਕਰੀ ’ਤੇ ਕਿਸੇ ਵੀ ਤਰ੍ਹਾਂ ਦੀ ਸੀਮਾ ਜਾਂ ਪਾਬੰਦੀਆਂ ਲਗਾਉਣ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਲੋੜੀਂਦੀ ਉਪਲਬਧਤਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਤੇਲ ਦਾ ਕਾਫ਼ੀ ਸਟਾਕ ਉਪਲਬਧ ਹੈ ਅਤੇ ਸਪਲਾਈ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਜਾਰੀ ਹਨ।
ਨਾਗਰਿਕਾਂ ਨੂੰ ਕਿਸੇ ਵੀ ਅਫਵਾਹ ’ਤੇ ਧਿਆਨ ਨਾ ਦੇਣ ਅਤੇ ਬੇਲੋੜੀ ਜਮ?ਹਾਂਖੋਰੀ ਜਾਂ ਬਾਲਣ ਦੀ ਬਹੁਤ ਜ਼ਿਆਦਾ ਖਰੀਦਦਾਰੀ ਤੋਂ ਬਚਣ ਦੀ ਅਪੀਲ ਕੀਤੀ ਜਾਂਦੀ ਹੈ। ਸ਼ਹਿਰ ਭਰ ਦੇ ਸਾਰੇ ਪ੍ਰਚੂਨ ਬਾਲਣ ਆਊਟਲੈੱਟਾਂ ’ਤੇ ਲੋੜੀਂਦੀ ਮਾਤਰਾ ਵਿੱਚ ਬਾਲਣ ਉਪਲਬਧ ਹੈ, ਅਤੇ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਨਿਯਮਿਤ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਸਬੰਧਿਤ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖ ਰਿਹਾ ਹੈ ਅਤੇ ਸ਼ਹਿਰ ਦੇ ਅੰਦਰ ਪੈਟਰੋਲੀਅਮ ਉਤਪਾਦਾਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੈਟਰੋਲ ਪੰਪ ’ਤੇ ਹੁਣ ਦੋ ਪਹੀਆ ਵਾਹਨਾਂ ਨੂੰ ਇੱਕ ਵਾਰ ਵਿੱਚ ਸਿਰਫ਼ 500 ਰੁਪਏ ਅਤੇ ਚਾਰ ਪਹੀਆ ਵਾਹਨਾਂ ਨੂੰ ਮਹਿਜ਼ 1500 ਰੁਪਏ ਤੱਕ ਦਾ ਹੀ ਤੇਲ ਦਿੱਤੇ ਜਾਣ ਬਾਰੇ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਹਟਾ ਦਿੱਤਾ ਗਿਆ ਸੀ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


