ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸ ਦੇ ਆਗੂ ਕੁਲਜੀਤ ਸਿੰਘ ਬੇਦੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡ ਸਨੇਟਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ।
ਪਿੰਡ ਵਾਸੀਆਂ ਨੇ ਬੇਦੀ ਨੂੰ ਦੱਸਿਆ ਕਿ ਸਨੇਟਾ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਪਿੰਡ ਵਿੱਚ ਕੇਵਲ ਇੱਕ ਟਿਊਬਵੈੱਲ ਹੋਣ ਕਾਰਨ ਕਈ ਘਰਾਂ ਤੱਕ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ, ਖਾਸ ਕਰਕੇ ਉੱਚੇ ਮਕਾਨਾਂ ਵਿੱਚ ਪਾਣੀ ਚੜ੍ਹਦਾ ਹੀ ਨਹੀਂ। ਇਸ ਤੋਂ ਇਲਾਵਾ ਟੁੱਟੀਆਂ ਨਾਲੀਆਂ ਕਾਰਨ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੇ ਨਾਲ ਲੱਗਦਾ ਅਤੇ ਹਾਈਵੇ ’ਤੇ ਸਥਿਤ ਮਹੱਤਵਪੂਰਨ ਪਿੰਡ ਹੋਣ ਦੇ ਬਾਵਜੂਦ ਸਨੇਟਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਵਰਗੀ ਜ਼ਰੂਰੀ ਸਹੂਲਤ ਦਾ ਲੋਕਾਂ ਤੱਕ ਨਾ ਪਹੁੰਚਣਾ ਬਹੁਤ ਹੀ ਮੰਦਭਾਗੀ ਗੱਲ ਹੈ।
ਬੇਦੀ ਨੇ ਕਿਹਾ ਕਿ ਪਿੰਡ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਪ੍ਰਬੰਧ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਨੇਟਾ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਉਹ ਧੰਨਵਾਦੀ ਹਨ ਅਤੇ ਅੱਗੇ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਪਹਿਲ ਦੇ ਆਧਾਰ ਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਰਾਮ ਆਸਰਸ, ਰੋਸ਼ਨ ਲਾਲ, ਚਰਨਜੀਤ ਪੰਚ, ਐਡਵੋਕੇਟ ਸੌਰਵ ਕੁਮਾਰ, ਚੌਧਰੀ ਮੇਘ ਰਾਜ, ਚੌਧਰੀ ਸੱਤਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


