ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਪਿੰਪਰੀ-ਚਿੰਚਵੜ ’ਚ ਇੱਕ ਬਹੁ-ਮੰਜ਼ਿਲਾ ਇਮਾਰਤ ਦੇ ਅਚਾਨਕ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ’ਚ ਹਫੜਾ-ਦਫੜੀ ਅਤੇ ਚੀਕ-ਚਿਹਾੜਾ ਮਚ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਮਲਬੇ ਹੇਠਾਂ ਘੱਟੋ-ਘੱਟ 15 ਲੋਕਾਂ ਦੇ ਦੱਬੇ ਜਾਂ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਪਿੰਪਰੀ-ਚਿੰਚਵੜ ਦੇ ਮੋਸ਼ੀ ਕੂੜਾ ਡੰਪ (ਡਿਪੂ) ਦੇ ਕੋਲ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਨ.ਡੀ.ਆਰ.ਐੱਫ. ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
ਮਿਲੀ ਜਾਣਕਾਰੀ ਮੁਤਾਬਕ, ਇਹ ਹਾਦਸਾ ਅੱਜ ਦੁਪਹਿਰ ਪੌਣੇ ਦੋ ਵਜੇ ਦੇ ਕਰੀਬ ਵਾਪਰਿਆ। ਪਿੰਪਰੀ-ਚਿੰਚਵੜ ’ਚ ਵੇਸਟ-ਟੂ-ਐਨਰਜੀ ਪ੍ਰੋਜੈਕਟ ਦੀ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਕਾਰਨ ਇਮਾਰਤ ’ਚ ਮੌਜੂਦ 15 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਉੱਥੇ ਹੀ, ਇੱਕ ਗੰਭੀਰ ਰੂਪ ’ਚ ਜ਼ਖਮੀ ਵਿਅਕਤੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੂੜੇ ਦਾ ਵੱਡਾ ਢੇਰ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉੱਪਰਲੀ ਮੰਜ਼ਿਲ ’ਤੇ ਫਸੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਪੁਲਿਸ ਨੇ ਦੱਸਿਆ ਕਿ ਪਹਿਲੀ ਮੰਜ਼ਿਲ ’ਤੇ ਅਜੇ ਵੀ 14 ਤੋਂ 15 ਲੋਕਾਂ ਦੇ ਫਸੇ ਹੋਣ ਦੀ ਜਾਣਕਾਰੀ ਹੈ।
ਇਹ ਇਮਾਰਤ ਪਿੰਪਰੀ-ਚਿੰਚਵੜ ਨਗਰ ਨਿਗਮ ਦੇ ਮੋਸ਼ੀ ਸਥਿਤ ’ਵੇਸਟ-ਟੂ-ਐਨਰਜੀ’ ਪ੍ਰੋਜੈਕਟ ਦੀ ਤਿੰਨ ਮੰਜ਼ਿਲਾ ਇਮਾਰਤ ਹੈ। ਇਸ ’ਚ ਕੂੜੇ ਤੋਂ ਬਿਜਲੀ ਉਤਪਾਦਨ ਪ੍ਰੋਜੈਕਟ ਦੇ ਪ੍ਰਸ਼ਾਸਨਿਕ ਦਫ਼ਤਰ ਚੱਲਦੇ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਇਮਾਰਤ ਦੇ ਪਿੱਛੇ ਜਮ?ਹਾਂ ਕੂੜੇ ਦਾ ਇੱਕ ਵੱਡਾ ਢੇਰ ਇਮਾਰਤ ’ਤੇ ਆ ਡਿੱਗਿਆ, ਜਿਸ ਕਾਰਨ ਇਮਾਰਤ ਢਹਿ ਗਈ।
ਘਟਨਾ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਨਡੀਆਰਐਫ ਦੀ ਟੀਮ ਨੂੰ ਵੀ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਮਲਬੇ ’ਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲਗਾਤਾਰ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਮਾਰਤ ’ਤੇ ਡਿੱਗੇ ਕੂੜੇ ਦੇ ਵੱਡੇ ਢੇਰ ਨੂੰ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਫਿਲਹਾਲ ਜੰਗੀ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


