ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪੰਥਕ ਜਾਹੋ-ਜਲਾਲ ਅਤੇ ਸੰਗਤੀ ਰੂਪ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਸਮਰਥਕ ਮੌਜੂਦ ਸਨ। ਗੁਰੂ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਉਹਨਾਂ ਪੰਜਾਬ, ਪੰਥ ਅਤੇ ਸਮੁੱਚੀ ਨੌਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਇੱਕ ਇਮਾਨਦਾਰ, ਨਿਡਰ ਅਤੇ ਪੰਥਕ ਸੋਚ ਵਾਲੀ ਨਵੀਂ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ “ਬੁੱਢੀ ਸਿਆਸਤ”ਨੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਝੂਠੇ ਮੁਕਾਬਲਿਆਂ ਅਤੇ ਨਫ਼ਰਤ ਦੀ ਰਾਜਨੀਤੀ ਵੱਲ ਧੱਕ ਦਿੱਤਾ ਹੈ, ਜਿਸ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਨ ਦੇ ਸੰਕਲਪ ਅਨੁਸਾਰ ਅੱਗੇ ਆ ਕੇ ‘ਅਸਲੀ ਪੰਜਾਬ’ ਦੀ ਸਿਰਜਣਾ ਕਰੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਇੱਕ ਸੁਚੱਜੀ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਜ਼ੁਲਮ ਦੇ ਖ਼?ਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਜ ਵੀ ਪੰਜਾਬ ਦੀ ਜਵਾਨੀ ਆਪਣੇ ਹੱਕਾਂ ਅਤੇ ਆਪਣੇ ਸੂਬੇ ਦੀ ਰੱਖਿਆ ਲਈ ਤਿਆਰ ਖੜੀ ਹੈ। ਇਸ ਮੌਕੇ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਡਰਤਾ ਨਾਲ ਨਿਭਾਉਣਗੇ ਅਤੇ ਪੰਜਾਬ ਦੀ ਨੌਜਵਾਨੀ ਲਈ ਹਰ ਪੱਧਰ ਦੀ ਲੜਾਈ ਲੜਣਗੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਭਾਈ ਕਾਬਲ ਸਿੰਘ, ਬੀਬੀ ਸਤਨਾਮ ਕੌਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਚਮਕੌਰ ਸਿੰਘ ਧੁੰਨ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਸਰਪੰਚ ਹਰਜਿੰਦਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਨਾਥਵਿੰਦਰ ਸਿੰਘ ਮਜੀਠਾ, ਸ੍ਰ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਬਾਬਾ ਹਰਪ੍ਰੀਤ ਸਿੰਘ, ਭਈ ਦਯਾ ਸਿੰਘ, ਭਾਈ ਜਸਵਿੰਦਰ ਸਿੰਘ ਡਰੌਲੀ, ਬੀਬੀ ਰਾਜਵਿੰਦਰ ਕੌਰ, ਭਾਈ ਜਗਨੰਦਨ ਸਿੰਘ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਕੁਲਵੰਤ ਸਿੰਘ ਜੱਲੂਪੁਰ, ਭਾਈ ਮੇਜਰ ਸਿੰਘ ਜੱਲੂਪੁਰ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸਰਬਜੀਤ ਸਿੰਘ ਬੈਂਕਾ, ਭਾਈ ਸਵਰਨ ਸਿੰਘ ਗੋਲਡਨ, ਸਰਪੰਚ ਬਲਜੀਤ ਸਿੰਘ ਚਾਟੀਵਿੰਡ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਚਰਨਜੀਤ ਸਿੰਘ ਗਾਲਿਬ, ਸ੍ਰ ਮਨਜਿੰਦਰ ਸਿੰਘ ਬਟਾਲਾ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਕਰਨਦੀਪ ਸਿੰਘ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਰਣਜੀਤ ਸਿੰਘ, ਜਥੇਦਾਰ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਸੈਦੋਲੈਹਲ ਅਤੇ ਹੋਰ ਬਹੁਤ ਸਾਰੇ ਸੀਨੀਅਰ ਆਗੂ ਤੇ ਵਰਕਰ ਹਾਜਰ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


