ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਜਨਰਲ ਇਕੱਤਰਤਾ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਇਸ ਆਦੇਸ਼ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਵਿਸ਼ਾਲ ਪੰਥਕ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਹਰ ਹਲਕੇ ਵਿਚ ਵੱਡੀ ਮੁਹਿੰਮ ਚਲਾਉਣ ਅਤੇ ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਇਸ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ।
ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਇਸ ਵਿਸ਼ੇਸ਼ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਦਲੀਪ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਸਰਬਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਮੇਤ ਸ਼?ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਮੌਜੂਦ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਥੋਂ ਆਏ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਚੁਣੌਤੀ ਦੇਣਾ ਉਸ ਦੀ ਸਿੱਖ ਸੰਸਥਾਵਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨਾਲ ਕੋਈ ਵੀ ਵਿਅਕਤੀ ਬਹੁਤੀ ਦੇਰ ਅੜਿਆ ਨਹੀਂ ਰਹਿ ਸਕਦਾ। ਉਨ੍ਹਾਂ ਸ਼?ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ’ਚ ਸੋਧ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ’ਤੇ ਸਿੱਧਾ ਕਬਜ਼ਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਖ਼ਾਲਸਾ ਪੰਥ ਨੂੰ ਇਕਜੁਟ ਹੋ ਕੇ ਅਜਿਹੀਆਂ ਚਾਲਾਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਸਥਾਵਾਂ ਕਮਜ਼ੋਰ ਪੈ ਗਈਆਂ ਤਾਂ ਕੌਮ ਦਾ ਵੱਡਾ ਨੁਕਸਾਨ ਹੋਵੇਗਾ।
ਇਕੱਤਰਤਾ ’ਚ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਏਜੰਡਾ ਹੀ ਪੰਥਕ ਸੰਸਥਾਵਾਂ ਨੂੰ ਨਿਸ਼ਾਨੇ ’ਤੇ ਲੈਣਾ ਹੈ। ਮੁੱਖ ਮੰਤਰੀ ਵੱਲੋਂ ਸਿੱਖ ਸੰਸਥਾਵਾਂ ਪ੍ਰਤੀ ਕੀਤੀ ਜਾਂਦੀ ਬਿਆਨਬਾਜ਼ੀ ਉਸ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਸ਼?ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ ਅਤੇ ਹਰ ਮੈਂਬਰ ਆਪਣੇ ਇਸ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਪੰਥਕ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਵਿਚ ਸਮੂਹ ਸਿੱਖ ਸੰਪ੍ਰਦਾਵਾਂ ਨੂੰ ਸੱਦਾ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਇਸ ਪੰਥਕ ਇਕੱਠ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕੱਤਰਤਾ ’ਚ ਮਤੇ ਵੀ ਪੇਸ਼ ਕੀਤੇ ਗਏ, ਜਿਸ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।
ਇਸੇ ਦੌਰਾਨ ਸ਼?ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਭਾਈ ਮਨਜੀਤ ਸਿੰਘ, ਸ. ਜਸਮੇਰ ਸਿੰਘ ਖੇੜਾ, ਸ. ਹਰਪਾਲ ਸਿੰਘ ਜੱਲ੍ਹਾ, ਸ, ਰਣਜੀਤ ਸਿੰਘ ਅੰਬਾਲਾ, ਸ. ਬਲਵਿੰਦਰ ਸਿੰਘ ਬੈਂਸ, ਸ. ਜਸਵੰਤ ਸਿੰਘ ਪੁੜੈਣ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਦੀ ਕਾਰਵਾਈ ਦੀ ਜ਼ੁੰਮੇਵਾਰੀ ਸ਼?ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਭਾਈ।
ਇਕੱਤਰਤਾ ’ਚ ਸ਼?ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਤੇ ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਬੀਬੀ ਅਮਰਜੀਤ ਕੌਰ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਹਰਦੀਪ ਕੌਰ, ਸ. ਜਸਮੇਰ ਸਿੰਘ ਲਾਛੜੂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜਗੀਰ ਕੌਰ ਬੇਗੋਵਾਲ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਸੁਖਵਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।N
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
ਪੁਰਾਤਨ ਰਵਾਇਤ ਅਨੁਸਾਰ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਵਿਸ਼ਾਲ ਪੰਥਕ ਇਕੱਠ- ਐਡਵੋਕੇਟ ਧਾਮੀ
6 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


