Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਮੁਕੱਦਮੇ ਤੁਰੰਤ ਵਾਪਸ ਲਏ ਜਾਣ ਦੀ ਕੀਤੀ ਮੰਗ
    Punjab

    ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਮੁਕੱਦਮੇ ਤੁਰੰਤ ਵਾਪਸ ਲਏ ਜਾਣ ਦੀ ਕੀਤੀ ਮੰਗ

    August 22, 20263 Mins Read
    Share Facebook Twitter Telegram Email WhatsApp

    ਜਮਹੂਰੀ ਅਧਿਕਾਰ ਸਭਾ ਇਲਾਕਾ ਕਮੇਟੀ ਰਾਮਪੁਰਾ ਫੂਲ ਨੇ ਪ੍ਰਦਰਸ਼ਨਕਾਰੀਆਂ ਤੇ ਐਫ.ਆਈ.ਆਰ. ਦਰਜ ਕਰਨ ਦੀ ਤਿੱਖੇ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੇ ਜਾ ਰਹੇ ਸਰਕਾਰੀ ਜਬਰ ਵਿਰੁੱਧ ਆਪਣੇ ਲੋਕਤੰਤਰਿਕ ਹੱਕਾਂ ਦੀ ਵਰਤੋਂ ਕਰਦਿਆਂ ਆਵਾਜ਼ ਬੁਲੰਦ ਕਰਨ ਵਾਲੇ ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਜ ਕੀਤੇ ਗਏ ਮੁਕੱਦਮੇ ਤੁਰੰਤ ਵਾਪਸ ਲਏ ਜਾਣੇ ਚਾਹੀਦੇ ਹਨ। ਇਸ ਜਬਰ ਦੀ ਗੰਭੀਰਤਾ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਦਿੱਲੀ ਵਿੱਚ ਲਗਭਗ 20 ਮਾਮਲੇ ਦਰਜ ਕੀਤੇ ਗਏ, ਮੁੰਬਈ ਵਿੱਚ ਲਗਭਗ 8 ਮਾਮਲਿਆਂ ਵਿੱਚ 800 ਤੋਂ 900 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ, ਜਦਕਿ ਅਸਾਮ ਵਿੱਚ ਲਗਭਗ 5 ਮਾਮਲੇ ਦਰਜ ਕਰਕੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਿਹਾਰ ਵਿੱਚ ਲਗਭਗ 694 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ ਲਗਭਗ 339 ਨਾਬਾਲਗ ਅਤੇ ਵਿਦਿਆਰਥੀ ਸਨ। ਆਗੂਆਂ ਨੇ ਦੱਸਿਆ ਕਿ 25 ਜੁਲਾਈ ਨੂੰ ਸਰਕਾਰ ਅਤੇ ਅੰਦੋਲਨ ਦੇ ਪ੍ਰਤੀਨਿਧੀਆਂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਵਾਪਸ ਲੈਣ ਸਬੰਧੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ। ਇਸ ਭਰੋਸੇ ਤੋਂ ਬਾਅਦ ਅੰਦੋਲਨ ਨੂੰ ਮੁਲਤਵੀ ਕੀਤਾ ਗਿਆ। ਪਰ ਲਗਭਗ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਮਾਮਲਿਆਂ ਦਾ ਮਸਲਾ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ। 18 ਅਗਸਤ ਨੂੰ ਵੀ ਇਹ ਮਾਮਲਾ ਸਰਵਉੱਚ ਅਦਾਲਤ ਦੇ ਸਾਹਮਣੇ ਵਿਚਾਰ ਅਧੀਨ ਸੀ ਅਤੇ ਸਰਕਾਰ ਤੋਂ ਮਾਮਲਿਆਂ ਸਬੰਧੀ ਜਾਣਕਾਰੀ ਮੰਗੇ ਜਾਣ ਦੀ ਗੱਲ ਸਾਹਮਣੇ ਆਈ।ਸਰਕਾਰ ਨੂੰ ਆਪਣੇ ਦਿੱਤੇ ਭਰੋਸੇ ਨੂੰ ਅਮਲ ਵਿੱਚ ਲਿਆਉਂਦਿਆਂ ਇਨ੍ਹਾਂ ਮਾਮਲਿਆਂ ਨੂੰ ਕਾਨੂੰਨ ਅਨੁਸਾਰ ਤੁਰੰਤ ਖਤਮ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਨੂੰ ਅਪਰਾਧੀ ਸਮਝਣਾ ਨਾ ਸਿਰਫ਼ ਬੇਇਨਸਾਫ਼ੀ ਹੈ, ਸਗੋਂ ਲੋਕਤੰਤਰਿਕ ਹੱਕਾਂ ’ਤੇ ਹਮਲਾ ਵੀ ਹੈ। ਪੁਲਿਸ ਮਾਮਲਾ ਦਰਜ ਹੋ ਜਾਣ ਤੋਂ ਬਾਅਦ ਇੱਕ ਆਮ ਵਿਦਿਆਰਥੀ, ਨੌਜਵਾਨ ਜਾਂ ਨਾਗਰਿਕ ਨੂੰ ਪੁਲਿਸ ਜਾਂਚ, ਅਦਾਲਤੀ ਕਾਰਵਾਈ, ਵਕੀਲਾਂ ਦੇ ਖਰਚੇ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਮੁਕੱਦਮਿਆਂ ਨੂੰ ਲੰਮਾ ਸਮਾਂ ਲਟਕਾ ਕੇ ਰੱਖਣਾ ਵੀ ਲੋਕਾਂ ’ਤੇ ਇੱਕ ਕਿਸਮ ਦਾ ਦਬਾਅ ਬਣ ਜਾਂਦਾ ਹੈ। ਲੋਕਾਂ ਦੇ ਸੰਘਰਸ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਆਪਣੀਆਂ ਲੋਕ ਵਿਰੋਧੀ ਨੀਤੀਆਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਅਸੀਂ ਕੇਂਦਰ ਅਤੇ ਸਾਰੇ ਸਬੰਧਤ ਰਾਜ ਸਰਕਾਰਾਂ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਲੋਕ ਵਿਰੋਧੀ ਨੀਤੀਆਂ ਅਤੇ ਸਰਕਾਰੀ ਜਬਰ ਵਿਰੁੱਧ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਤੁਰੰਤ ਵਾਪਸ ਲਏ ਜਾਣ ਅਤੇ ਉਨ੍ਹਾਂ ਨਾਲ ਜੁੜੀ ਕਾਨੂੰਨੀ ਕਾਰਵਾਈ ਨੂੰ ਕਾਨੂੰਨ ਅਨੁਸਾਰ ਖਤਮ ਕੀਤਾ ਜਾਵੇ। ਕਿਸੇ ਵੀ ਵਿਅਕਤੀ ਨੂੰ ਸਿਰਫ਼ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਕਾਰਨ ਪੁਲਿਸ ਜਾਂ ਸਰਕਾਰੀ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਅਵਤਾਰ ਸਿੰਘ, ਸੁਰਿੰਦਰ ਵਿਰਦੀ, ਭੋਲਾ ਸਿਧਾਣਾ, ਬੰਤ ਭੁੰਦੜ, ਸਰਮੁੱਖ ਸੇਲਬਰਾਹ, ਚਰਨਜੀਤ ਕੌਰ, ਸੰਦੀਪ ਸਿੰਘ, ਇਕਬਾਲ ਨੰਦਗੜ ਕੋਟੜਾ, ਬਲਦੇਵ ਰਾਮਪੁਰਾ, ਗਗਨ ਰਾਮਪੁਰਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਬਰ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਲੋਕਾਂ ਦਾ ਸੰਘਰਸ਼ ਜਾਰੀ ਰਹੇਗਾ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.