ਪੰਜਾਬ ਕਾਂਗਰਸ ਅੰਦਰ ਚੱਲ ਰਹੀ ਸਿਆਸੀ ਖਿਚੋਤਾਣ ਅਤੇ ਗੁੱਟਬੰਦੀ ਦੇ ਵਿਚਕਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੂਬਾ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ ਪ੍ਰਤੀ ਨਰਮ ਰੁੱਖ ਅਪਣਾਉਂਦਿਆਂ ਇਕਜੁੱਟਤਾ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।
ਰਾਜਾ ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, ‘ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ ਹੈ। ਜੇਕਰ ਪਾਰਟੀ ਮੇਰੀ ਟਿਕਟ ਵੀ ਕੱਟ ਦੇਵੇ, ਤਾਂ ਵੀ ਮੈਂ ਕਾਂਗਰਸ ਛੱਡ ਕੇ ਕਿਸੇ ਪਾਸੇ ਨਹੀਂ ਜਾਵਾਂਗਾ।’ ਆਪਣੀ ਪਾਰਟੀ ਦੇ ਵਿਰੋਧੀ ਧੜਿਆਂ ਅਤੇ ਸੀਨੀਅਰ ਨੇਤਾਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਦੇ ਸੀਨੀਅਰ ਹਨ ਅਤੇ ਬਹੁਤ ਕਾਬਿਲ ਆਗੂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੰਨੀ ਅਤੇ ਰੰਧਾਵਾ ਧੜੇ ਵੱਲੋਂ ਸੂਬਾ ਲੀਡਰਸ਼ਿਪ ਬਦਲਣ ਦੀਆਂ ਮੰਗਾਂ ਚੁੱਕੀਆਂ ਜਾ ਰਹੀਆਂ ਸਨ। ਅਜਿਹੇ ਸਮੇਂ ਵਿੱਚ ਰਾਜਾ ਵੜਿੰਗ ਵੱਲੋਂ ਆਈ ਇਸ ਤਰ੍ਹਾਂ ਦੀ ਨਰਮੀ ਅਤੇ ਵਫਾਦਾਰੀ ਵਾਲੇ ਬਿਆਨ ਨੂੰ ਕਾਂਗਰਸ ਦੀ ਅੰਦਰੂਨੀ ਬਗਾਵਤ ਨੂੰ ਠੰਢਾ ਕਰਨ ਅਤੇ ਪਾਰਟੀ ਹਾਈਕਮਾਨ ਦੇ ਨਾਲ-ਨਾਲ ਵਰਕਰਾਂ ਵਿੱਚ ਇੱਕ ਹਾਂ-ਪੱਖੀ ਸੁਨੇਹਾ ਦੇਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


