ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਜਦੋਂ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਦਲਾਅਕਾਰੀ ਸ਼ਾਸਨ ਦੇ ਬਾਰ੍ਹਾਂ ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ, ਤਾਂ ਪੰਜਾਬ ਦੇ ਲੋਕਾਂ ਨੂੰ ਇਹ ਜਾਣਨਾ ਚਾਹੀਦਾ ਹੈ ਕਿ ਇਸ ਅਰਸੇ ਦੌਰਾਨ ਭਾਰਤ ਸਰਕਾਰ ਵੱਲੋਂ ਰਾਜ ਨੂੰ ਬੇਮਿਸਾਲ ਵਿੱਤੀ ਸਹਾਇਤਾ, ਬੁਨਿਆਦੀ ਢਾਂਚੇ ਦਾ ਵਿਕਾਸ, ਲੋਕ-ਭਲਾਈ ਦੀਆਂ ਪਹਿਲਾਂ ਅਤੇ ਕਿਸਾਨ-ਕੇਂਦਰਿਤ ਯੋਜਨਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਢਿੱਲੋਂ ਨੇ ਕਿਹਾ ਕਿ ਅੰਕੜੇ ਸਪੱਸ਼ਟ ਤੌਰ ’ਤੇ ਸਾਬਤ ਕਰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਤੋਂ ਪੰਜਾਬ ਨੂੰ ਇਤਿਹਾਸਕ ਸਮਰਥਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਾਂ ਦੇ ਹਿੱਸੇਦਾਰੀ ਤਬਾਦਲੇ, ਗ੍ਰਾਂਟ ਸਹਾਇਤਾ, ਜੀ.ਐਸ.ਟੀ. ਮੁਆਵਜ਼ੇ ਅਤੇ ਕੇਂਦਰੀ ਕਰਜ਼ਿਆਂ ਰਾਹੀਂ ਪੰਜਾਬ ਨੂੰ ਸਿੱਧੇ ਤੌਰ ’ਤੇ 4.13 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਪ੍ਰਾਪਤ ਹੋਈ ਹੈ।
ਪੰਜਾਬ ਨੂੰ ਕਰਾਂ ਦੇ ਹਿੱਸੇਦਾਰੀ ਤਬਾਦਲੇ ਦੇ ਰੂਪ ਵਿੱਚ 1.84 ਲੱਖ ਕਰੋੜ ਰੁਪਏ ਤੋਂ ਵੱਧ, ਗ੍ਰਾਂਟਾਂ ਦੇ ਰੂਪ ਵਿੱਚ 1.48 ਲੱਖ ਕਰੋੜ ਰੁਪਏ , ਜੀ.ਐਸ.ਟੀ. ਮੁਆਵਜ਼ੇ ਦੇ ਤੌਰ ’ਤੇ 39,997 ਕਰੋੜ ਰੁਪਏ ਅਤੇ ਕੇਂਦਰ ਤੋਂ ਕਰਜ਼ਿਆਂ ਅਤੇ ਅਗਾਊਂ ਰਕਮ ਦੇ ਰੂਪ ਵਿੱਚ 40,767 ਕਰੋੜ ਰੁਪਏ ਤੋਂ ਵੱਧ ਪ੍ਰਾਪਤ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿੱਤ ਕਮਿਸ਼ਨਾਂ ਦੇ ਸਮੇਂ ਕੇਂਦਰੀ ਕਰਾਂ ਵਿੱਚ ਪੰਜਾਬ ਦੀ ਹਿੱਸੇਦਾਰੀ ਲਗਾਤਾਰ ਵਧੀ ਹੈ, ਜੋ ਕਿ ਰਾਜ ਦੇ ਵਿਕਾਸ ਪ੍ਰਤੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਮੁੱਖ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਸਰਦਾਰ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ 43,527 ਕਰੋੜ ਰੁਪਏ ਦੀਆਂ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ, 34,488 ਕਰੋੜ ਰੁਪਏ ਦੇ ਰੇਲਵੇ ਨਿਵੇਸ਼, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਤਹਿਤ 6,552 ਕਰੋੜ ਰੁਪਏ , ਜਲ ਜੀਵਨ ਮਿਸ਼ਨ ਅਧੀਨ 5,773 ਕਰੋੜ ਰੁਪਏ ਅਤੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 5,295 ਕਰੋੜ ਰੁਪਏ ਦਾ ਲਾਭ ਮਿਲਿਆ ਹੈ। ਪੀ.ਐੱਮ.-ਕਿਸਾਨ ਯੋਜਨਾ ਨਾਲ 11 ਲੱਖ ਤੋਂ ਵੱਧ ਕਿਸਾਨ ਲਾਭਾਨਵਿਤ ਹੋਏ ਹਨ, ਜਦਕਿ 17 ਲੱਖ ਤੋਂ ਵੱਧ ਪੇਂਡੂ ਪਰਿਵਾਰਾਂ ਨੂੰ ਨਲਕਿਆਂ ਰਾਹੀਂ ਪੀਣ ਵਾਲੇ ਪਾਣੀ ਦੇ ਕਨੈਕਸ਼ਨ ਪ੍ਰਾਪਤ ਹੋਏ ਹਨ। ਪੰਜਾਬ ਵਿੱਚ ਆਯੁਸ਼ਮਾਨ ਭਾਰਤ, ਏਮਜ਼ ਬਠਿੰਡਾ, ਨਵੇਂ ਮੈਡੀਕਲ ਕਾਲਜਾਂ ਅਤੇ 565 ਤੋਂ ਵੱਧ ਜਨ ਔਸ਼ਧੀ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਾ ਵੀ ਮਹੱਤਵਪੂਰਨ ਵਿਸਥਾਰ ਹੋਇਆ ਹੈ, ਜਿੱਥੇ ਲੋਕਾਂ ਨੂੰ ਸਸਤੀਆਂ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਭਾਜਪਾ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਇਹ ਉਪਲਬਧੀਆਂ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ, ਸਭ ਦਾ ਪ੍ਰਯਾਸ”ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕੇਵਲ ਯੋਜਨਾਵਾਂ ਦੀਆਂ ਘੋਸ਼ਣਾਵਾਂ ਹੀ ਨਹੀਂ ਕੀਤੀਆਂ, ਸਗੋਂ ਬਿਹਤਰ ਬੁਨਿਆਦੀ ਢਾਂਚੇ, ਉੱਨਤ ਸਿਹਤ ਸੇਵਾਵਾਂ, ਕਿਸਾਨ ਭਲਾਈ, ਸਮਾਜਿਕ ਸੁਰੱਖਿਆ, ਰੋਜ਼ਗਾਰ ਦੇ ਮੌਕਿਆਂ ਅਤੇ ਬਿਹਤਰ ਸੰਪਰਕ ਵਿਵਸਥਾ ਦੇ ਰੂਪ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਨਤੀਜੇ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਬਾਰ੍ਹਾਂ ਸਾਲ ਪੰਜਾਬ ਅਤੇ ਦੇਸ਼ ਲਈ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੇ ਇੱਕ ਨਵੇਂ ਯੁੱਗ ਦੀ ਨੁਮਾਇੰਦਗੀ ਕਰਦੇ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


